ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਭਲਕੇ

08:58 PM Mar 27, 2025 IST
featuredImage featuredImage

ਜਗਤਾਰ ਸਿੰਘ ਲਾਂਬਾ

Advertisement

ਅੰਮ੍ਰਿਤਸਰ, 27 ਮਾਰਚ

ਤਖਤਾਂ ਦੇ ਹਟਾਏ ਗਏ ਜਥੇਦਾਰਾਂ ਦੀ ਮੁੜ ਬਹਾਲੀ ਦੀ ਮੰਗ ਦੇ ਚਲਦਿਆਂ ਭਲਕੇ 28 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2025-26 ਦਾ ਬਜਟ ਸਮਾਗਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਾਸਤੇ ਸੰਕਟ ਵਾਲਾ ਸਮਾਂ ਲੱਗ ਰਿਹਾ ਹੈ।

Advertisement

ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਇੱਥੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਦੁਪਹਿਰ ਲਗਪਗ 12 ਵਜੇ ਆਰੰਭ ਹੋਵੇਗਾ। ਜਾਣਕਾਰੀ ਮੁਤਾਬਕ ਬਜਟ ਸਮਾਗਮ ਵਿੱਚ ਨਵੇਂ ਵਿੱਤੀ ਵਰ੍ਹੇ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਲਗਪਗ 10 ਫੀਸਦ ਵਾਧੇ ਵਾਲਾ ਪ੍ਰਸਤਾਵਿਤ ਬਜਟ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ ਪਰ ਇਸ ਬਜਟ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵਿਰੋਧੀ ਧਿਰ ਨਾਲ ਸਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਤਖਤਾਂ ਦੇ ਜਥੇਦਾਰਾਂ ਦੀ ਬਹਾਲੀ ਦੇ ਮਾਮਲੇ ਨੂੰ ਲੈ ਕੇ ਮੰਗ ਉਭਾਰੇ ਜਾਣ ਦੀ ਸੰਭਾਵਨਾ ਹੈ ਜਿਸ ਨਾਲ ਸਮਾਗਮ ਵਿੱਚ ਵਿਘਨ ਪੈਦਾ ਹੋ ਸਕਦਾ ਹੈ। ਬੀਤੇ ਕੱਲ ਲਗਪਗ 42 ਮੈਂਬਰਾਂ ਵੱਲੋਂ ਦਸਤਖਤ ਕੀਤਾ ਹੋਇਆ ਇਸ ਸਬੰਧੀ ਇੱਕ ਮੰਗ ਪੱਤਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਸੌਂਪਿਆ ਗਿਆ ਸੀ।

ਇਸੇ ਮੰਗ ਨੂੰ ਲੈ ਕੇ ਦਮਦਮੀ ਟਕਸਾਲ ਵੱਲੋਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਭਲਕੇ ਸ਼੍ਰੋਮਣੀ ਕਮੇਟੀ ਦੇ ਦਫਤਰ ਨੇੜੇ ਰੋਸ ਧਰਨਾ ਦੇਣ ਦੀ ਵੀ ਯੋਜਨਾ ਹੈ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਇਸ ਪ੍ਰੋਗਰਾਮ ਦਾ ਐਲਾਨ ਆਨੰਦਪੁਰ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਕੀਤੀ ਗਈ ਇੱਕ ਮੀਟਿੰਗ ਦੌਰਾਨ ਕੀਤਾ ਗਿਆ ਸੀ। ਅੱਜ ਇਸ ਸਬੰਧ ਵਿੱਚ ਦਮਦਮੀ ਟਕਸਾਲ ਵੱਲੋਂ ਸ਼ਹਿਰ ਵਿੱਚ ਸ੍ਰੀ ਦਰਬਾਰ ਸਾਹਿਬ ਨੂੰ ਆਉਣ ਵਾਲੇ ਰਸਤੇ ਤੇ ਰੋਸ ਧਰਨੇ ਸਬੰਧੀ ਵੱਡੇ ਹੋਡਿੰਗ ਵੀ ਲਾਏ ਗਏ ਹਨ। ਦਮਦਮੀ ਟਕਸਾਲ ਦੇ ਮੁਖੀ ਵੱਲੋਂ ਸਿੱਖ ਜਥੇਬੰਦੀਆਂ ਨੂੰ ਇਸ ਸਬੰਧ ਵਿੱਚ ਪਹਿਲਾਂ ਗੋਲਡਨ ਗੇਟ ਵਿਖੇ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਹੈ, ਜਿੱਥੋਂ ਮਾਰਚ ਕਰਦੇ ਹੋਏ ਦਰਬਾਰ ਸਾਹਿਬ ਕੈਂਪਸ ਵਿਖੇ ਪੁੱਜਣਗੇ। ਉਨ੍ਹਾਂ ਐਲਾਨ ਕੀਤਾ ਹੈ ਕਿ ਇਹ ਰੋਸ ਮਾਰਚ ਸ਼ਾਂਤਮਈ ਹੋਵੇਗਾ ਅਤੇ ਸੰਗਤ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀ ਹੋਈ ਸ਼੍ਰੋਮਣੀ ਕਮੇਟੀ ਦੇ ਦਫਤਰ ਪੁੱਜੇਗੀ। ਦੂਜੇ ਪਾਸੇ ਭਲਕੇ ਹੋਣ ਵਾਲੇ ਸਮਾਗਮ ਦੌਰਾਨ ਤਣਾਅ ਪੈਦਾ ਹੋਣ ਦੀਆਂ ਸੰਭਾਵਨਾਵਾਂ ਨੂੰ ਦੇਖਦਿਆ ਪੁਲੀਸ ਅਧਿਕਾਰੀਆਂ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ।

Advertisement