Punjab News: ਕਾਰ ਚਾਲਕ ’ਤੇ ਗੋਲੀਆਂ ਚਲਾਈਆਂ, ਇਕ ਜ਼ਖਮੀ
06:32 PM Jun 09, 2025 IST
Advertisement
ਪੁਲੀਸ ਵੱਲੋਂ ਮਾਮਲੇ ਦੀ ਜਾਂਚ ਜਾਰੀ
Advertisement
ਪੱਤਰ ਪ੍ਰੇਰਕ
ਰਾਮਾਂ ਮੰਡੀ, 9 ਜੂਨ
ਕੁਝ ਦਿਨ ਪਹਿਲਾਂ ਨਜ਼ਦੀਕੀ ਪਿੰਡ ਰਾਮਾਂ ਵਿਖੇ ਦੋ ਧਿਰਾਂ ਦੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਮਗਰੋਂ ਅੱਜ ਉਸੇ ਘਟਨਾ ਨੂੰ ਲੈ ਕੇ ਇੱਕ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਆਪਣੀ ਕਾਰ ’ਚ ਜਾ ਰਹੇ ਇਕ ਵਿਅਕਤੀ 'ਤੇ ਦਿਨ ਦਿਹਾੜੇ ਗੋਲੀਆਂ ਚਲਾ ਦਿੱਤੀਆਂ।
ਇਸ ਘਟਨਾ ਵਿਚ ਇੱਕ ਵਿਅਕਤੀ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਤਲਵੰਡੀ ਸਾਬੋ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀ ਦੀ ਪਛਾਣ ਜਸਪ੍ਰੀਤ ਸਿੰਘ ਪੁੱਤਰ ਗੁਰਦਾਸ ਸਿੰਘ ਨੰਬਰਦਾਰ ਵਜੋਂ ਹੋਈ ਹੈ।
ਪੁਲੀਸ ਨੇ ਗੋਲੀਆਂ ਚਲਾਉਣ ਵਾਲੇ ਅਣਪਛਾਤੇ ਵਿਆਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement