Punjab News: ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ SSF ਦੇ ਮੁਲਾਜ਼ਮ ਨੇ ਦਮ ਤੋੜਿਆ
ਦੋ ਦਿਨ ਪਹਿਲਾਂ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਿਆ ਸੀ ਹਰਸ਼ਵੀਰ ਸਿੰਘ; PGI ਚੰਡੀਗੜ੍ਹ ’ਚ ਹੋਈ ਮੌਤ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 11 ਜਨਵਰੀ
Punjab News: ਦੋ ਦਿਨ ਪਹਿਲਾਂ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ SSF ਦੇ ਮੁਲਾਜ਼ਮ ਹਰਸ਼ਵੀਰ ਸਿੰਘ ਦੀ ਬੀਤੀ ਦੇਰ ਰਾਤ ਮੌਤ ਹੋ ਗਈ। ਉਸ ਨੇ ਪੀਜੀਆਈ ਚੰਡੀਗੜ੍ਹ ਵਿਖੇ ਦਮ ਤੋੜ ਦਿੱਤਾ। ਹਰਸ਼ਵੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਖ਼ਬਰ ਸੁਣਦਿਆਂ ਹੀ ਭਵਾਨੀਗੜ੍ਹ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਗ਼ੌਰਤਲਬ ਹੈ ਕਿ 8 ਅਤੇ 9 ਜਨਵਰੀ ਦੀ ਦਰਮਿਆਨੀ ਰਾਤ ਨੂੰ ਇੱਥੇ ਇਕ ਸਵਿਫਟ ਕਾਰ ਨੇ ਸੜਕ ਸੁਰੱਖਿਆ ਫੋਰਸ (SSF) ਦੀ ਉਸ ਗੱਡੀ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਵਿਚ ਹਰਸ਼ਵੀਰ ਸਿੰਘ ਡਿਊਟੀ ’ਤੇ ਤਾਇਨਾਤ ਸੀ। ਇਸ ਜ਼ੋਰਦਾਰ ਟੱਕਰ ਕਾਰਨ ਦੋਵੇਂ ਗੱਡੀਆਂ ਪਲਟ ਗਈਆਂ ਸਨ ਅਤੇ ਹਰਸ਼ਵੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ।
ਸੜਕ ਸੁਰੱਖਿਆ ਫੋਰਸ ਦੀ ਗੱਡੀ ਨਾਲ ਕਾਰ ਟਕਰਾਈ, ਤਿੰਨ ਜ਼ਖ਼ਮੀ
ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕੀਤਾ ਗਿਆ ਸੀ, ਜਿਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਬੀਤੀ ਰਾਤ ਉਹ ਦਮ ਤੋੜ ਗਿਆ।