Punjab News: ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ
06:48 PM Apr 07, 2025 IST
ਪੱਤਰ ਪ੍ਰੇਰਕ
ਜਲੰਧਰ, 7 ਅਪਰੈਲ
Punjab News: ਜਲੰਧਰ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਤਿੰਨ ਨੇੜੇ ਰੇਲਵੇ ਲਾਈਨ ’ਤੇ ਸਰੀਰਕ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ। ਰੇਲਵੇ ਲਾਇਨ ’ਤੇ ਲਾਸ਼ ਪਈ ਦੇਖ ਕੇ ਸਵਾਰੀਆਂ ਨੇ ਹਾਦਸੇ ਸਬੰਧੀ ਜੀਆਰਪੀ ਪੁਲੀਸ ਨੂੰ ਸੂਚਿਤ ਕੀਤਾ।
ਇਤਲਾਹ ਮਿਲਣ ’ਤੇ ਪੁਲੀਸ ਮੌਕੇ ਉਤੇ ਪਹੁੰਚੀ ਅਤੇ ਤਲਾਸ਼ੀ ਦੌਰਾਨ ਮ੍ਰਿਤਕ ਦੇ ਕਬਜ਼ੇ ’ਚੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ ਪਰ ਉਸਦੀ ਜੇਬ ’ਚੋਂ ਇਕ ਸਫ਼ੇ ਦਾ ਲਿਖਿਆ ਸੁਸਾਈਡ ਨੋਟ ਮਿਲਿਆ ਹੈ। ਖ਼ੁਦਕੁਸ਼ੀ ਨੋਟ ਵਿਚ ਉਸ ਨੇ ਲਿਖਿਆ ਸੀ ਕਿ ਉਹ ਬਿਮਾਰੀ ਕਾਰਨ ਖੁਦਕੁਸ਼ੀ ਕਰ ਰਿਹਾ ਹੈ।
ਜੀਆਰਪੀ ਦੇ ਤਫ਼ਤੀਸ਼ੀ ਅਫ਼ਸਰ ਏਐਸਆਈ ਹੀਰਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਕਿਉਂਕਿ ਲਾਸ਼ ਨੇੜਿਓਂ ਕੋਈ ਪਛਾਣ ਪੱਤਰ ਨਹੀਂ ਮਿਲਿਆ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਅਤੇ ਸ਼ਨਾਖਤ ਲਈ 72 ਘੰਟਿਆਂ ਵਾਸਤੇ ਮੁਰਦਾਖ਼ਾਨੇ ’ਚ ਰਖਵਾ ਦਿੱਤਾ ਹੈ।
Advertisement
Advertisement