Punjab News: ਗੈਰਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ਹੇਠ ਹਿਰਾਸਤੀ ਵਿਅਕਤੀ ਦੀ ਸ਼ੱਕੀ ਹਾਲਤ ’ਚ ਮੌਤ
10:45 PM Dec 12, 2024 IST
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 12 ਦਸੰਬਰ
Advertisement
ਗੈਰਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ਹੇਠ ਹਿਰਾਸਤ ਵਿੱਚ ਲਏ ਇੱਕ ਵਿਅਕਤੀ ਦੀ ਘਰਿੰਡਾ ਥਾਣੇ ਦੇ ਬਾਹਰ ਪੁਲੀਸ ਦੇ ਵਾਹਨ ਅੰਦਰ ਗੋਲੀ ਲੱਗਣ ਨਾਲ ਹੋਈ ਮੌਤ ਦਾ ਮਾਮਲਾ ਸ਼ੱਕ ਦੇ ਘੇਰੇ ਵਿੱਚ ਆ ਗਿਆ ਹੈ। ਮ੍ਰਿਤਕ ਵਿਅਕਤੀ ਦੀ ਸ਼ਨਾਖਤ ਮਨਜੀਤ ਸਿੰਘ ਵਜੋਂ ਹੋਈ ਹੈ ਜਿਸ ਨੂੰ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਕਥਿਤ ਤੌਰ ’ਤੇ ਗੈਰਕਾਨੂੰਨੀ ਹਥਿਆਰ ਰੱਖਣ ਸਬੰਧੀ ਇੱਕ ਹੋਰ ਵਿਅਕਤੀ ਸਣੇ ਹਿਰਾਸਤ ਵਿੱਚ ਲਿਆ ਸੀ।
ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਾਇਆ ਕਿ ਪੁਲੀਸ ਨੇ ਇੱਕ ਮਨਘੜਤ ਕੇਸ ਵਿੱਚ ਉਸ ਨੂੰ ਪੁਲੀਸ ਮੁਕਾਬਲੇ ਵਿੱਚ ਮਾਰ ਦਿੱਤਾ ਹੈ। ਉਹ ਸਬੰਧਿਤ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ। ਜਦੋਂ ਕਿ ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਦੋਸ਼ਾਂ ਨੂੰ ਨਕਾਰਦਿਆਂ ਦਾਅਵਾ ਕੀਤਾ ਹੈ ਕਿ ਉਸ ਕੋਲ ਆਪਣਾ ਲਾਇਸੈਂਸੀ ਹਥਿਆਰ ਸੀ ਜਿਸ ਨਾਲ ਉਸ ਨੇ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ।
Advertisement
Advertisement