Punjab News: ਘਰ ਵਿੱਚ ਜਬਰੀ ਦਾਖਲ ਹੋ ਕੇ ਭੰਨ-ਤੋੜ; ਗੋਲੀਆਂ ਚਲਾਈਆਂ
05:48 PM Dec 04, 2024 IST
ਸਿਮਰਤ ਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 4 ਦਸੰਬਰ
ਇੱਥੋਂ ਦੀ ਨਿਊ ਅਬਾਦੀ ਇਲਾਕੇ ਵਿੱਚ ਇਕ ਕੌਂਸਲਰ ਦੇ ਘਰ ਵਿੱਚ 15-20 ਵਿਅਕਤੀਆਂ ਵੱਲੋਂ ਜਬਰੀ ਦਾਖਲ ਹੋ ਕਿ ਭੰਨ ਤੋੜ ਕੀਤੀ ਗਈ ਤੇ ਗੋਲੀ ਚਲਾਈ ਗਈ। ਇਸ ਘਟਨਾ ਨੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਸਬੰਧੀ ਪੀੜਤ ਪਰਿਵਾਰ ਅਤੇ ਕੌਂਸਲਰ ਦੇ ਪਤੀ ਹਰਜਿੰਦਰ ਸਿੰਘ ਜਿੰਦਾ ਨੇ ਕਿਹਾ ਕਿ ਇਸ ਹਮਲੇ ਵਿੱਚ ਇੱਕ ਨੌਜਵਾਨ ਆਪਣੇ ਆਪ ਨੂੰ ਬਚਾਉਣ ਲਈ ਉਨ੍ਹਾਂ ਦੇ ਘਰ ਵਿੱਚ ਦਾਖਲ ਹੋਇਆ ਸੀ ਤੇ ਇਸ ਕਾਰਨ ਇਹ ਘਟਨਾ ਵਾਪਰੀ।
ਇਸ ਤੋਂ ਬਾਅਦ 15 ਤੋਂ 20 ਹਮਲਾਵਰ ਹਥਿਆਰਾਂ ਨਾਲ ਲੈਸ ਹੋ ਕੇ ਉਨ੍ਹਾਂ ਦੇ ਘਰ ਵਿੱਚ ਜਬਰੀ ਦਾਖਲ ਹੋਏ ਅਤੇ ਉਨ੍ਹਾਂ ਉੱਤੇ ਹਮਲਾ ਕੀਤਾ ਅਤੇ ਘਰ ਦੇ ਸਮਾਨ ਦੀ ਭੰਨ-ਤੋੜ ਕੀਤੀ ਤੇ ਗੋਲੀਆਂ ਚਲਾਈਆਂ। ਜਦੋਂ ਇਸ ਮੌਕੇ ਜਦੋਂ ਗੁਆਂਢੀਆਂ ਨੇ ਰੌਲਾ ਪਾਇਆ ਤਾਂ ਹਮਲਾਵਰ ਫਰਾਰ ਹੋ ਗਏ।
ਇਸ ਮੌਕੇ ਪਹੁੰਚੇ ਡੀਐਸਪੀ ਰਾਵਿੰਦਰ ਸਿੰਘ ਅਤੇ ਐਸਐਚਓ ਜੰਡਿਆਲਾ ਗੁਰੂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
Advertisement
Advertisement