Punjab News: ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਚੌੜਾ ਦਾ ਪੁਲੀਸ ਰਿਮਾਂਡ ਤਿੰਨ ਦਿਨ ਵਧਾਇਆ
ਚੰਡੀਗੜ੍ਹ, 8 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਦਾ ਅਦਾਲਤ ਨੇ ਪੁਲੀਸ ਰਿਮਾਂਡ ਤਿੰਨ ਦਿਨ ਵਧਾ ਦਿੱਤਾ ਹੈ। ਉਸ ਨੂੰ ਅੱਜ ਪੁਲੀਸ ਨੇ ਮੁੜ ਅਦਾਲਤ ਵਿੱਚ ਪੇਸ਼ ਕੀਤਾ ਤੇ ਪੁੱਛ ਗਿੱਛ ਲਈ ਹੋਰ ਪੁਲੀਸ ਰਿਮਾਂਡ ਮੰਗਿਆ।
ਜ਼ਿਕਰਯੋਗ ਹੈ ਕਿ ਨਰਾਇਣ ਸਿੰਘ ਚੌੜਾ ਨੇ 4 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਸੀ ਪਰ ਇਕ ਪੁਲੀਸ ਅਧਿਕਾਰੀ ਦੀ ਚੌਕਸੀ ਕਾਰਨ ਇਹ ਹਮਲਾ ਨਾਕਾਮ ਹੋ ਗਿਆ ਸੀ। ਪੁਲੀਸ ਨੇ ਚੌੜਾ ਨੂੰ ਪਹਿਲਾਂ ਪੰਜ ਦਸੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ ਅਤੇ ਉਸ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਮਿਲਿਆ ਸੀ ਜੋ ਅੱਜ ਖਤਮ ਹੋਣ ਮਗਰੋਂ ਮੁੜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਬੁੱਧਵਾਰ ਸਵੇਰੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੇ ਬਾਹਰ ਦੱਸਣਾ ਬਣਦਾ ਹੈ ਕਿ ਚੌੜਾ ਨੇ ਸਿੱਖ ਖਾੜਕੂਵਾਦ ਬਾਰੇ ਕਿਤਾਬਾਂ ਲਿਖੀਆਂ ਹਨ। ਚੌੜਾ 1995 ਵਿੱਚ ਭਾਰਤ ਪਰਤਣ ਤੋਂ ਪਹਿਲਾਂ ਤਿੰਨ ਵਾਰ ਪਾਕਿਸਤਾਨ ਜਾ ਚੁੱਕਿਆ ਹੈ। ਉਸ ’ਤੇ 2004 ਦੇ ਬੁੜੈਲ ਜੇਲ੍ਹ ਮਾਮਲੇ ਵਿਚ ਵੀ ਹਵਾਰਾ ਤੇ ਹੋਰਾਂ ਨੂੰ ਭਜਾਉਣ ਵਿਚ ਮਦਦ ਕਰਨ ਦੇ ਦੋਸ਼ ਲੱਗਦੇ ਰਹੇ ਹਨ। ਪੀਟੀਆਈ