ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News ਮੇਲਾ ਮਾਘੀ ਮੌਕੇ ਤਿੰਨ ਅਕਾਲੀ ਦਲਾਂ ਵੱਲੋਂ ਹੋਣਗੀਆਂ ਸਿਆਸੀ ਕਾਨਫਰੰਸਾਂ

04:13 PM Jan 12, 2025 IST
ਮੇਲਾ ਮਾਘੀ ਦੌਰਾਨ ਅਕਾਲੀ ਦਲ ਬਾਦਲ ਦੀ ਕਾਨਫਰੰਸ ਵਾਸਤੇ ਤਿਆਰੀਆਂ ਕਰਦੇ ਕਾਮੇ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ
ਮੇਲਾ ਮਾਘੀ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ, ਅਕਾਲੀ ਦਲ ਅੰਮ੍ਰਿਤਸਰ ਅਤੇ ‘ਅੰਮ੍ਰਿਤਪਾਲ ਸਿੰਘ ਟੀਮ’ ਵੱਲੋਂ ਨਵ-ਗਠਿਤ ਅਕਾਲੀ ਦਲ ਵੱਲੋਂ ਸਿਆਸੀ ਕਾਨਫਰੰਸਾਂ ਕੀਤੀਆਂ ਜਾਣਗੀਆਂ। ਅਕਾਲੀ ਦਲ ਬਾਦਲ ਵੱਲੋਂ ਆਪਣੀ ਪੱਕੀ ਜਗ੍ਹਾ ਜੋ ਮਲੋਟ ਰੋਡ ਬਾਈਪਾਸ ਉਪਰ ਸਥਿਤ ਹੈ, ਵਿਖੇ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਵਾਸਤੇ ਪੀਲੇ ਤੇ ਨੀਲੇ ਰੰਗ ਦਾ ਵਿਸ਼ਾਲ ਟੈਂਟ ਲਾਇਆ ਜਾ ਰਿਹਾ ਹੈ। ਦਲ ਦੇ ਸ਼ਹਿਰੀ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਕਾਨਫਰੰਸ ਵਿੱਚ ਪੰਜਾਬ ਭਰ ਦੇ ਆਗੂ, ਵਰਕਰ ਤੇ ਸੰਗਤ ਪੁੱਜੇਗੀ। ਸਟੇਜ ਉਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦਾ ਭੋਗ ਤੇ ਅਰਦਾਸ 14 ਜਨਵਰੀ ਨੂੰ ਸਵੇਰੇ 7 ਵਜੇ ਕੀਤੀ ਜਾਵੇਗੀ। ਉਸ ਉਪਰੰਤ ਸਿਆਸੀ ਕਾਨਫਰੰਸ ਹੋਵੇਗੀ ਜਿਸ ਨੂੰ ਸੁਖਬੀਰ ਸਿੰਘ ਬਾਦਲ ਸਣੇ ਸਮੂਹ ਆਗੂ ਸੰਬੋਧਨ ਕਰਨਗੇੇ। ਉਨ੍ਹਾਂ ਦੱਸਿਆ ਕਿ ਕਾਨਫਰੰਸ ਪੰਡਾਲ ਵਿੱਚ ਕੁਰਸੀਆਂ ਲਾਈਆਂ ਜਾਣਗੀਆਂ ਕਿਉਂਕੇ ਠੰਡ ਤੇ ਬਾਰਸ਼ ਹੋਣ ਕਰਕੇ ਥੱਲੇ ਬੈਠਣਾ ਮੁਸ਼ਕਲ ਹੁੰਦਾ ਹੈ। ਟੈਂਟ ਲਾ ਰਹੇ ਕਾਮਿਆਂ ਨੇ ਦੱਸਿਆ ਕਿ ਤਿੰਨ ਹਜ਼ਾਰ ਤੋਂ ਵੱਧ ਕੁਰਸੀਆਂ ਲਾਈਆਂ ਜਾਣਗੀਆਂ। ਟੈਂਟ ਵਾਟਰ ਪਰੂਫ ਹੈ।
ਇਸੇ ਤਰ੍ਹਾਂ ‘ਅੰਮ੍ਰਿਤਪਾਲ ਸਿੰਘ ਟੀਮ’ ਦੀ ਪੰਥਕ ਪਾਰਟੀ ਵੱਲੋਂ ਨਵੀਂ ਸਿਆਸੀ ਪਾਰਟੀ ਗਠਿਤ ਕਰਨ ਦੇ ਐਲਾਨ ਨਾਲ ਬਠਿੰਡਾ ਰੋਡ ਸਥਿਤ ‘ਗਰੀਨ ਸੀ’ ਵਿਖੇ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। ਕਾਨਫਰੰਸ ਦੀ ਤਿਆਰੀ ਦਾ ਜਾਇਜ਼ਾ ਲੈਂਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਬਾਰਸ਼ ਕਾਰਨ ਕਾਨਫਰੰਸ ਦਾ ਥਾਂ ਬਦਲ ਕੇ ਬਠਿੰਡਾ ਰੋਡ ਸਥਿਤ ਗਰੀਨ ਸੀ ਰਿਜ਼ੋਰਟ ਰੱਖਿਆ ਗਿਆ ਹੈ। ਕਾਨਫਰੰਸ ਨੂੰ ਐੱਮਪੀ ਸਰਬਜੀਤ ਸਿੰਘ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਸਣੇ ਹੋਰ ਆਗੂ ਸੰਬੋਧਨ ਕਰਨਗੇ। ਇਸ ਮੌਕੇ ਸਿਆਸੀ ਪਾਰਟੀ ਦਾ ਐਲਾਨ ਅਤੇ ਇਸ ਦੇ ਵਿਸਥਾਰ ਵਾਸਤੇ ਕਮੇਟੀ ਦਾ ਗਠਨ ਕੀਤਾ ਜਾਵੇਗਾ।
ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੀ 14 ਜਨਵਰੀ ਨੂੰ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ ਜਿਸ ਵਿੱਚ ਦਲ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਤੇ ਹੋਰ ਆਗੂ ਸ਼ਾਮਲ ਹੋਣਗੇ। ਹਲਕਾ ਇੰਚਾਰਜ ਸੁਖਰਾਜ ਸਿੰਘ ਨੇ ਦੱਸਿਆ ਕਿ ਇਹ ਕਾਨਫਰੰਸ ਡੇਰਾ ਭਾਈ ਮਸਤਾਨ ਸਿੰਘ, ਮਲੋਟ ਰੋਡ ਵਿਖੇ ਹੋਵੇਗੀ। ਇਸ ’ਚ ਵੱਡੀ ਗਿਣਤੀ ’ਚ ਆਗੂ ਸ਼ਾਮਲ ਹੋਣਗੇੇ।

Advertisement

Advertisement