ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News - Transfers and Postings: ਪੰਜਾਬ ਸਰਕਾਰ ਵੱਲੋਂ 10 ਸੀਨੀਅਰ ਪੁਲੀਸ ਅਧਿਕਾਰੀਆਂ ਦੇ ਤਬਾਦਲੇ

03:21 PM May 03, 2025 IST
featuredImage featuredImage
ਆਈਪੀਐਸ ਅਧਿਕਾਰੀ ਡਾ. ਨਾਨਕ ਸਿੰਘ

ਜੋਗਿੰਦਰ ਸਿੰਘ ਮਾਨ
ਮਾਨਸਾ, 3 ਮਈ
Punjab News - Transfers and Postings: ਪੰਜਾਬ ਸਰਕਾਰ ਵੱਲੋਂ 10 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਬਦਲੇ ਗਏ ਅਫਸਰਾਂ ਵਿੱਚ ਪਟਿਆਲਾ ਦੇ ਐਸਐਸਪੀ ਡਾ. ਨਾਨਕ ਸਿੰਘ ਵੀ ਹਨ, ਜਿਨ੍ਹਾਂ ਨੂੰ ਹੁਣ ਵੱਡਾ ਅਹੁਦਾ ਦਿੱਤਾ ਗਿਆ ਹੈ।

Advertisement

ਉਨ੍ਹਾਂ ਨੂੰ ਪਟਿਆਲਾ ਰੇਂਜ ਦੇ ਡੀਆਈਜੀ ਦਾ ਕੰਮ ਦੇਖਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੀ ਥਾਂ ਵਰੁਣ ਸ਼ਰਮਾ ਨੂੰ ਪਟਿਆਲਾ ਦਾ ਐਸਐਸਪੀ ਲਾਇਆ ਗਿਆ ਹੈ।

ਇਸੇ ਤਰ੍ਹਾਂ ਆਈਪੀਐਸ ਅਧਿਕਾਰੀ ਵਰਿੰਦਰ ਕੁਮਾਰ ਨੂੰ ਪੰਜਾਬ ਮਨੁੱਖੀ ਹੱਕ ਕਮਿਸ਼ਨ ਵਿਚ ਵਿਸ਼ੇਸ਼ ਡੀਜੀਪੀ ਲਾਇਆ ਗਿਆ ਹੈ। ਏਡੀਜੀਪੀ ਐਨਆਰਆਈ ਪ੍ਰਵੀਨ ਕੁਮਾਰ ਸਿਨਹਾ ਨੂੰ ਏਡੀਜੀਪੀ ਇੰਟੈਲੀਜੈਂਸ ਲਾਉਂਦਿਆਂ ਨਾਲ ਹੀ ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

Advertisement

ਕੁਲਦੀਪ ਸਿੰਘ ਚਾਹਲ ਨੂੰ ਡੀਆਈਜੀ ਤਕਨੀਕੀ  ਸੇਵਾਵਾਂ, ਹਰਜੀਤ ਸਿੰਘ ਨੂੰ ਡੀਆਈਜੀ ਟਰੇਨਿੰਗ ਲਾਉਂਦਿਆਂ ਡੀਆਈਜੀ ਬਠਿੰਡਾ ਰੇਂਜ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਤੁਸ਼ਾਰ ਗੁਪਤਾ ਨੂੰ ਏਆਈਜੀ ਪ੍ਰੋਵਿਸ਼ਨਿੰਗ, ਮਨਿੰਦਰ ਸਿੰਘ ਨੂੰ ਏਆਈਜੀ ਭਲਾਈ ਪੰਜਾਬ ਲਾਉਂਦਿਆਂ ਐਸਐਸਪੀ ਅੰਮ੍ਰਿਤਸਰ ਰੂਰਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਹਰਕਮਲਪ੍ਰੀਤ ਸਿੰਘ ਖੱਖ ਨੂੰ ਏਅਜਈਜੀ ਐਨਆਰਆਈ ਜਲੰਧਰ ਲਾਇਆ ਗਿਆ ਹੈ।

ਬਦਲੇ ਗਏ ਅਫਸਰਾਂ ਦੀ ਸੂਚੀ ਇਸ ਪ੍ਰਕਾਰ ਹੈ:

Advertisement