Punjab News: ਪੁਲੀਸ ਨਾਕਾਬੰਦੀ ਦੌਰਾਨ ਦੋ ਵਿਅਕਤੀ ਅਸਲੇ ਸਮੇਤ ਕਾਬੂ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਅਪਰੈਲ
Punjab News: ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਦਿਆਂ ਦੋ ਪਿਸਤੌਲ ਬਰਾਮਦ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਦਿਲਰਾਜ ਸਿੰਘ ਅਤੇ ਸਤਨਾਮ ਸਿੰਘ ਉਰਫ ਸੱਤਾ ਦੋਵੇਂ ਵਾਸੀ ਪਿੰਡ ਕਾਲੀਆਂ ਸਕੱਤਰਾਂ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ 30 ਬੋਰ ਦੇ ਦੋ ਪਿਸਤੌਲ(5- ਰੋਲੈਕਸ) ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ।
ਐੱਸਐੱਸਪੀ ਮਨਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਸੈੱਲ ਪੁਲੀਸ ਵੱਲੋਂ ਕੋਹਾਲੀ ਨਹਿਰ ਨੇੜੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ ਇਸ ਦੌਰਾਨ ਪਿੰਡ ਭਿੱਟੇਵੱਢ ਵੱਲੋਂ ਆ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾ ਨੂੰ ਰੋਕਿਆ ਗਿਆ। ਜਦੋਂ ਇਹਨਾਂ ਦੀ ਤਲਾਸ਼ੀ ਲਈ ਗਈ ਤਾਂ ਇਹਨਾਂ ਕੋਲੋਂ 30 ਬੋਰ ਦੇ ਦੋ ਪਿਸਤੌਲ ਬਰਾਮਦ ਹੋਏ। ਪੁਲੀਸ ਵੱਲੋਂ ਮੋਟਰਸਾਈਕਲ ਵੀ ਜਬਤ ਕੀਤਾ ਹੈ। ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।