ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਜਥੇਦਾਰ ਤੇ ਅਕਾਲੀ ਆਗੂ ਦਰਮਿਆਨ ਬਹਿਸ ਦੀ ਵੀਡੀਓ ਵਾਇਰਲ

07:12 AM Dec 19, 2024 IST

ਜਗਤਾਰ ਸਿੰਘ ਲਾਂਬਾ/ਜਗਜੀਤ ਸਿੰਘ ਸਿੱਧੂ
ਅੰਮ੍ਰਿਤਸਰ/ਤਲਵੰਡੀ ਸਾਬੋ, 18 ਦਸੰਬਰ
ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦਰਮਿਆਨ ਬਹਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਨਵੀਂ ਚਰਚਾ ਛਿੜ ਗਈ ਹੈ। ਹਾਲਾਂਕਿ, ਗਿਆਨੀ ਹਰਪ੍ਰੀਤ ਸਿੰਘ ਨੇ ਇਸ ਵੀਡੀਓ ਦੇ ਵਾਇਰਲ ਹੋਣ ’ਤੇ ਸਵਾਲ ਚੁੱਕੇ ਹਨ, ਜਦੋਂਕਿ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਇਸ ਕਲਿੱਪ ਦੇ ਲੀਕ ਹੋਣ ਸਬੰਧੀ ਮਾਮਲੇ ਤੋਂ ਅਗਿਆਨਤਾ ਪ੍ਰਗਟ ਕੀਤੀ ਹੈ।
ਇਹ ਵੀਡੀਓ ਕਲਿੱਪ 15 ਅਕਤੂਬਰ ਨੂੰ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੀ ਹੈ, ਜਿਸ ਵਿੱਚ ਵਿਰਸਾ ਸਿੰਘ ਵਲਟੋਹਾ ਨੂੰ ਤਲਬ ਕੀਤਾ ਗਿਆ ਸੀ। ਇਸ ਕਲਿੱਪ ਵਿੱਚ ਗਿਆਨੀ ਹਰਪ੍ਰੀਤ ਸਿੰਘ ਭਾਜਪਾ ਨਾਲ ਸਾਂਝ ਹੋਣ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਅਕਾਲੀ ਆਗੂ ਨਾਲ ਕੁਝ ਤਲਖ ਹੁੰਦੇ ਦਿਖਾਈ ਦਿੰਦੇ ਹਨ ਤੇ ਇੱਕ ਇਤਰਾਜ਼ਯੋਗ ਸ਼ਬਦ ਵੀ ਵਰਤਦੇ ਹਨ। ਹਾਲਾਂਕਿ, ਬਾਅਦ ਵਿੱਚ ਜਥੇਦਾਰ ਨੇ ਸਪਸ਼ਟ ਕੀਤਾ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਇਸ ਆਗੂ ਨੇ ਪੰਜ ਸਿੰਘ ਸਾਹਿਬਾਨ ਸਾਹਮਣੇ ਬਦਤਮੀਜ਼ੀ ਕੀਤੀ ਸੀ ਅਤੇ ਜੇਕਰ ਡੇਢ ਘੰਟੇ ਦੀ ਪੂਰੀ ਵੀਡੀਓ ਜਨਤਕ ਕੀਤੀ ਜਾਵੇ ਤਾਂ ਸੰਗਤ ਉਸ ਦੇ ਪਿੱਛੇ ਪੈ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਹੈਰਾਨ ਹਨ ਕਿ ਇਹ ਵੀਡੀਓ ਰਿਕਾਰਡਿੰਗ ਅਕਾਲ ਤਖਤ ਦੇ ਸਕੱਤਰੇਤ ਵਿਖੇ ਕੀਤੀ ਗਈ ਸੀ ਜੋ ਪੈਨ ਡਰਾਈਵ ਵਿੱਚ ਪਾ ਕੇ ਅਕਾਲ ਤਖਤ ਦੇ ਜਥੇਦਾਰ ਨੂੰ ਸੌਂਪੀ ਗਈ ਸੀ। ਉਧਰ, ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਇਸ ਵੀਡੀਓ ਦੇ ਲੀਕ ਹੋਣ ’ਤੇ ਅਗਿਆਨਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜੇਕਰ ਪੂਰੀ ਰਿਕਾਰਡਿੰਗ ਦੇਖੀ ਜਾਵੇ ਤਾਂ ਹੋਰ ਵੀ ਖੁਲਾਸੇ ਹੋਣਗੇ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਅੰਤਰਿੰਗ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ 19 ਦਸੰਬਰ ਨੂੰ ਲੁਧਿਆਣਾ ਸਥਿਤ ਗੁਰਦੁਆਰਾ ਕਟਾਣਾ ਸਾਹਿਬ ਵਿਖੇ ਸੱਦੀ ਗਈ ਹੈ।

Advertisement

ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਹੋ ਰਹੀ ਹੈ: ਗਿਆਨੀ ਹਰਪ੍ਰੀਤ ਸਿੰਘ

ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਤਲਵੰਡੀ ਸਾਬੋ ਵਿੱਚ ਆਪਣੀ ਰਿਹਾਇਸ਼ ’ਤੇ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਅਕਾਲ ਤਖ਼ਤ ਦੀ ਫਸੀਲ ਤੋਂ 2 ਦਸੰਬਰ ਨੂੰ ਸੁਣਾਏ ਫ਼ੈਸਲੇ ਮਗਰੋਂ ਉਨ੍ਹਾਂ ਦੀ ਕਿਰਦਾਰਕੁਸ਼ੀ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਮਗਰੋਂ 18 ਸਾਲ ਪੁਰਾਣੇ ਪਰਿਵਾਰਕ ਮਾਮਲੇ ਨੂੰ ਉਭਾਰ ਕੇ ਗ਼ਲਤ ਇਲਜ਼ਾਮ ਲਾਏ ਜਾ ਰਹੇ ਹਨ ਅਤੇ ਦੋਸ਼ ਲਾਉਣ ਵਾਲੇ ਵਿਅਕਤੀ ਦੀਆਂ ਵੱਖ-ਵੱਖ ਚੈਨਲਾਂ ਤੋਂ ਇੰਟਰਵਿਊ ਕਰਵਾਉਣ ਪਿੱਛੇ ਸਾਬਕਾ ਅਕਾਲੀ ਆਗੂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਉਹ ਅਸਤੀਫ਼ਾ ਨਹੀਂ ਦੇਣਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਮਦਮਾ ਸਾਹਿਬ ਵਿੱਚ ਮੁਹੱਈਆ ਕਰਵਾਈ ਗਈ ਰਿਹਾਇਸ਼ ਖਾਲੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ 2 ਦਸੰਬਰ ਦੇ ਫੈਸਲੇ ਨੂੰ ਬਦਲਣ ਵਾਸਤੇ ਪੰਜ ਸਿੰਘ ਸਾਹਿਬਾਨ ਦੀ ਕੋਈ ਇਕੱਤਰਤਾ ਹੁੰਦੀ ਹੈ ਤਾਂ ਉਹ ਸ਼ਾਮਲ ਨਹੀਂ ਹੋਣਗੇ।

Advertisement
Advertisement