Punjab News: ਪਿੰਡ ਦਿਨਆਲ ਦੇ ਚੌਕੀਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
02:04 PM Jun 18, 2025 IST
Advertisement
ਦਵਿੰਦਰ ਸਿੰਘ ਭੰਗੂ
ਰਈਆ, 18 ਜੂਨ
ਪਿੰਡ ਦਿਨਆਲ ਦੇ ਚੌਕੀਦਾਰ ਹਰਜੀਤ ਸਿੰਘ ਦਾ ਬੀਤੀ ਰਾਤ ਕੁਝ ਲੋਕਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ ਗਿਆ। ਪੁਲੀਸ ਥਾਣਾ ਖਲਚੀਆਂ ਦੇ ਮੁਖੀ ਬਿਕਰਮਜੀਤ ਸਿੰਘ ਨੇ ਦੱਸਿਆ ਬੀਤੀ ਰਾਤ ਪਿੰਡ ਦਿਨਆਲ ਵਿੱਚ ਕੁਝ ਲੋਕਾਂ ਨੇ ਹਥਿਆਰਾਂ ਨਾਲ ਲੈਸ ਹੋ ਕੇ ਚੌਕੀਦਾਰ ਹਰਜੀਤ ਸਿੰਘ ਦੇ ਘਰ ਦੇ ਬਾਹਰ ਹਮਲਾ ਕਰਕੇ ਸਿਰ ਵਿੱਚ ਸੱਟਾਂ ਮਾਰੀਆਂ।
ਇਸ ਕਾਰਨ ਉਸ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਬਾਬਾ ਬਕਾਲਾ ਦਾਖਲ ਕਰਾਇਆ ਗਿਆ, ਪਰ ਗੰਭੀਰ ਜ਼ਖ਼ਮੀ ਹੋਣ ਕਾਰਨ ਡਾਕਟਰਾਂ ਵੱਲੋਂ ਉਸ ਨੂੰ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਭੇਜ ਦਿੱਤਾ ਗਿਆ ਸੀ। ਉਥੇ ਉਹ ਬੀਤੀ ਰਾਤ ਹੀ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਗਿਆ।
ਪੁਲੀਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਤਲ ਸਬੰਧੀ ਮੁਕਦਮਾ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਹਰਜੀਤ ਸਿੰਘ ਪਿੰਡ ਦਿਨਆਲ ਵਿੱਚ ਚੌਕੀਦਾਰ ਵਜੋਂ ਤਾਇਨਾਤ ਸੀ।
Advertisement
Advertisement