Punjab News: ਪੰਜਾਬ ਵਿੱਚ ਕਣਕ ਦੀ ਖਰੀਦ ਪਹਿਲੀ ਅਪਰੈਲ ਤੋਂ ਹੋਵੇਗੀ ਸ਼ੁਰੂ
07:35 PM Mar 29, 2025 IST
ਆਤਿਸ਼ ਗੁਪਤਾ
Advertisement
ਚੰਡੀਗੜ੍ਹ, 29 ਮਾਰਚ
ਪੰਜਾਬੀ ਵਿੱਚ ਹਾੜ੍ਹੀ ਦੀ ਫ਼ਸਲ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਕਣਕ ਦੀ ਖਰੀਦ ਦੇ ਸੀਜ਼ਨ ਨੂੰ ਲੈ ਕੇ ਸੂਬਾ ਸਰਕਾਰ ਨੇ ਸਾਰੀਆਂ ਤਿਆਰੀਆਂ ਖਿੱਚ ਦਿੱਤੀਆਂ ਹਨ। ਇਸ ਦੌਰਾਨ ਪੰਜਾਬ ਮੰਡੀ ਬੋਰਡ ਵੱਲੋਂ ਖਰੀਦ ਕੇਂਦਰ ਸਥਾਪਤ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮੰਡੀਆਂ ਵਿੱਚ ਕਿਸਾਨਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਬਾਰੇ ਵੀ ਰਣਨੀਤੀ ਤਿਆਰ ਕੀਤੀ ਗਈ ਹੈ।
Advertisement
Advertisement