Punjab News: ਪੰਜਾਬ ਦੇ ਕਿਸਾਨਾਂ ਦੀ ਇੱਕ ਇੰਚ ਜ਼ਮੀਨ ਖੋਹਣ ਨਹੀਂ ਦਿਆਂਗੇ: ਜਾਖੜ
05:56 PM Jul 04, 2025 IST
Advertisement
ਭਾਜਪਾ ਆਗੂਆਂ ਵੱਲੋਂ ਲੈਂਡ ਪੂਲਿੰਗ ਨੀਤੀ ਤੋਂ ਪ੍ਰਭਾਵਿਤ ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਫ਼ਦ ਸਣੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ
ਚਰਨਜੀਤ ਭੁੱਲਰ
ਚੰਡੀਗੜ੍ਹ, 4 ਜੁਲਾਈ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਲੈਂਡ ਪੂਲਿੰਗ ਨੀਤੀ ਤੋਂ ਪ੍ਰਭਾਵਿਤ ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਭਾਜਪਾ ਦੇ ਕੌਮੀ ਆਗੂ ਤਰੁਣ ਚੁੱਘ ਅਤੇ ਸੂਬਾਈ ਆਗੂ ਵਿਨੀਤ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਰਾਜਪਾਲ ਨਾਲ ਮਿਲਣੀ ਮਗਰੋਂ ਕਿਹਾ ਕਿ ‘ਆਪ’ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨਾਲ ਕਿਸਾਨਾਂ ਦੀ ਜਬਰੀ ਜ਼ਮੀਨ ਖੋਹਣ ਦੇ ਮਨਸੂਬੇ ਸਫਲ ਨਹੀਂ ਹੋਣ ਦਿੱਤੇ ਜਾਣਗੇ।
Advertisement
Advertisement
Advertisement
Advertisement