Punjab News: ਕਰਜ਼ੇ ਤੋਂ ਦੁਖੀ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
12:21 PM Jan 30, 2025 IST
Advertisement
ਰਮੇਸ਼ ਭਾਰਦਵਾਜ
ਲਹਿਰਾਗਾਗਾ, 30 ਜਨਵਰੀ
ਇਥੋਂ ਨੇੜਲੇ ਪਿੰਡ ਗੰਢੂਆਂ ਵਿੱਚ ਇੱਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ (26) ਪੁੱਤਰ ਸਵਰਗੀ ਬਲਵੀਰ ਸਿੰਘ ਵਜੋਂ ਹੋਈ।
ਥਾਣਾ ਧਰਮਗੜ੍ਹ ਦੇ ਥਾਣੇਦਾਰ ਦਰਸ਼ਨ ਸਿੰਘ ਦੀ ਅਗਵਾਈ ਵਿੱਚ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਕਰਵਾਉਣ ਪਿੱਛੋਂ ਵਾਰਸਾਂ ਨੂੰ ਸੌਂਪ ਦਿੱਤਾ ਹੈ। ਮ੍ਰਿਤਕ ਆਪਣੇ ਪਿੱਛੇ ਵਿਧਵਾ ਮਾਂ, ਪਤਨੀ ਅਤੇ ਦੋ ਮਾਸੂਮ ਬੱਚੇ ਛੱਡ ਗਿਆ ਹੈ।
ਪੁਲੀਸ ਨੂੰ ਮ੍ਰਿਤਕ ਦੀ ਮਾਤਾ ਕਰਮਜੀਤ ਕੌਰ ਵੱਲੋਂ ਦਿੱਤੇ ਬਿਆਨਾਂ ਅਨੁਸਾਰ ਪਰਿਵਾਰ ’ਤੇ ਐਸਬੀਆਈ (ਸਟੇਟ ਬੈਂਕ ਆਫ ਇੰਡੀਆ) ਤੋਂ ਲਿਆ 6 ਲੱਖ ਰੁਪਏ ਦਾ ਕਰਜ਼ਾ ਸੀ, ਪਰ ਉਨ੍ਹਾਂ ਕੋਲ ਕੋਈ ਵਾਹੀਯੋਗ ਜ਼ਮੀਨ ਨਹੀਂ ਹੈ। ਇਸ ਕਾਰਨ ਗੁਰਸੇਵਕ ਸਿੰੰਘ ਕੁਝ ਦਿਨਾਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗਾ ਸੀ।
Advertisement
Advertisement
Advertisement