ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਪੈਨਸ਼ਨਰਜ਼ ਮਹਾ ਸੰਘ ਨੇ ਮਸਲੇ ਵਿਚਾਰੇ

08:31 AM Jul 12, 2024 IST
ਮੀਟਿੰਗ ਦੌਰਾਨ ਪੰਜਾਬ ਪੈਨਸ਼ਨਰਜ਼ ਮਹਾ ਸੰਘ ਦੇ ਅਹੁਦੇਦਾਰ। -ਫੋਟੋ: ਬੱਬੀ

ਸੰਜੀਵ ਬੱਬੀ
ਚਮਕੌਰ ਸਾਹਿਬ, 11 ਜੁਲਾਈ
ਪੰਜਾਬ ਪੈਨਸ਼ਨਰਜ਼ ਮਹਾ ਸੰਘ ਦੇ ਮੈਂਬਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਲੈਕਚਰਾਰ ਧਰਮ ਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਉਨ੍ਹਾਂ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਦਾ ਇਸੇ ਮਹੀਨੇ ਜਨਮ ਦਿਨ ਹੈ। ਸੰਘ ਦੇ ਸੀਨੀਅਰ ਮੈਂਬਰ ਲੈਕਚਰਾਰ ਲਛਮਣ ਸਿੰਘ ਅਤੇ ਪਵਨ ਕੁਮਾਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਦੌਰਾਨ ਜੋ ਮੰਗਾਂ ਮੰਨਣ ਦਾ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ, ਉਸ ਸਬੰਧੀ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਭਰੋਸੇ ਕਾਰਨ ਹੋਣ ਵਾਲੀ ਰੈਲੀ ਨੂੰ ਅੱਗੇ ਪਾ ਦਿੱਤਾ ਗਿਆ ਹੈ। ਜੇ ਉਨ੍ਹਾਂ ਦੀਆਂ ਮੰਗਾਂ ਤੁਰੰਤ ਲਾਗੂ ਨਾ ਕੀਤੀਆਂ ਤਾਂ ਪੈਨਸ਼ਨਰਜ਼ ਆਉਂਦੇ ਦਿਨਾਂ ਵਿਚ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਹਰੇਕ ਮੈਂਬਰ ਘੱਟੋਂ-ਘੱਟ 5 ਛਾਂਦਾਰ ਅਤੇ ਫਲਦਾਰ ਬੂਟੇ ਜ਼ਰੂਰ ਲਗਾਉਣਗੇ। ਇਸ ਮੌਕੇ ਬਾਰਾ ਸਿੰਘ ਕੰਗ, ਹਰਚੰਦ ਸਿੰਘ, ਗੁਰਦਿਆਲ ਸਿੰਘ, ਸੁਰਿੰਦਰਜੀਤ ਵਰਮਾ, ਭਾਗ ਸਿੰਘ, ਸੁਰਿੰਦਰਪਾਲ ਸਿੰਘ, ਕੈਪਟਨ ਹਰਪਾਲ ਸਿੰਘ, ਅਮਰਜੀਤ ਸਿੰਘ ਕੰਗ ਅਤੇ ਪ੍ਰਗਟ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement