ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਏਆਈਐੱਫ ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱਚ ਪੰਜਾਬ ਮੋਹਰੀ

07:15 AM Jul 03, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਜੁਲਾਈ
ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐੱਫ) ਨੂੰ ਉਤਸ਼ਾਹਿਤ ਕਰਨ ਵਿੱਚ ਲਗਾਤਾਰ ਮਿਸਾਲੀ ਕਦਮ ਚੁੱਕੇ ਹਨ। ਸੂਬੇ ਨੇ ਏਆਈਐੱਫ ਸਕੀਮ ਅਧੀਨ ਸਭ ਤੋਂ ਵੱਧ ਪ੍ਰਵਾਨਿਤ ਪ੍ਰਾਜੈਕਟਾਂ ਨਾਲ ਲਗਾਤਾਰ ਕਈ ਮਹੀਨਿਆਂ ਤੋਂ ਭਾਰਤ ਵਿੱਚ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਾਲੇ ਦੇਸ਼ ਦੇ ਸਿਖਰਲੇ ਦਸ ਜ਼ਿਲ੍ਹਿਆਂ ਵਿੱਚ ਪੰਜਾਬ ਦੇ 9 ਜ਼ਿਲ੍ਹੇ ਸ਼ਾਮਲ ਹਨ। ਪੰਜਾਬ ਨੇ ਕਿਸਾਨ ਭਲਾਈ ਲਈ 14199 ਅਹਿਮ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਇਹ ਪ੍ਰਾਪਤੀ ਨਾ ਸਿਰਫ਼ ਏਆਈਐੱਫ ਸਕੀਮ ਅਧੀਨ ਪੰਜਾਬ ਦੀ ਸਥਿਤੀ ਨੂੰ ਮਜ਼ਬੂਤ ਕਰਦੀ ਹੈ, ਸਗੋਂ ਸੂਬੇ ਵਿੱਚ ਖੇਤੀਬਾੜੀ-ਪੱਖੀ ਪ੍ਰਗਤੀਸ਼ੀਲ ਮਾਹੌਲ ਅਤੇ ਵਾਢੀ ਉਪਰੰਤ ਪ੍ਰਬੰਧਨ ਸਬੰਧੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੀ ਦਰਸਾਉਂਦੀ ਹੈ। ਜੌੜਾਮਾਜਰਾ ਨੇ ਕਿਹਾ ਕਿ ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਾਲੇ ਚੋਟੀ ਦੇ 10 ਜ਼ਿਲ੍ਹਿਆਂ ਵਿੱਚ ਛਤਰਪਤੀ ਸੰਭਾਜੀਨਗਰ (ਪਹਿਲਾਂ ਔਰੰਗਾਬਾਦ, ਮਹਾਰਾਸ਼ਟਰ) ਨੇ 1828 ਪ੍ਰਾਜੈਕਟ ਮਨਜ਼ੂਰ ਕੀਤੇ ਹਨ, ਜਦਕਿ ਬਾਕੀ ਦੇ 9 ਜ਼ਿਲ੍ਹੇ ਪੰਜਾਬ ਨਾਲ ਸਬੰਧਤ ਹਨ। ਜਿਨ੍ਹਾਂ ਵਿੱਚ 1575 ਪ੍ਰਾਜੈਕਟਾਂ ਨਾਲ ਜ਼ਿਲ੍ਹਾ ਬਠਿੰਡਾ, 1464 ਪ੍ਰਾਜੈਕਟਾਂ ਨਾਲ ਲੁਧਿਆਣਾ, 1440 ਨਾਲ ਪਟਿਆਲਾ, 1439 ਨਾਲ ਸੰਗਰੂਰ, 1367 ਨਾਲ ਫ਼ਾਜ਼ਿਲਕਾ, 1100 ਨਾਲ ਸ੍ਰੀ ਮੁਕਤਸਰ ਸਾਹਿਬ, 758 ਨਾਲ ਫ਼ਿਰੋਜ਼ਪੁਰ, 723 ਨਾਲ ਮਾਨਸਾ ਅਤੇ 681 ਪ੍ਰਾਜੈਕਟਾਂ ਨਾਲ ਜ਼ਿਲ੍ਹਾ ਮੋਗਾ ਨੇ ਸਥਾਨ ਮੱਲਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ 14199 ਪ੍ਰਾਜੈਕਟਾਂ ਰਾਹੀਂ ਕਿਸਾਨ ਅਤੇ ਖੇਤੀ ਉੱਦਮੀ ਸੂਬੇ ਵਿੱਚ 5938 ਕਰੋੜ ਰੁਪਏ ਦੇ ਵੱਡੇ ਨਿਵੇਸ਼ ਕਰਨਗੇ।

Advertisement

Advertisement
Advertisement