For the best experience, open
https://m.punjabitribuneonline.com
on your mobile browser.
Advertisement

ਇੰਟਰ-ਵਰਸਿਟੀ ਗਤਕਾ ਚੈਂਪੀਅਨਸ਼ਿਪ ’ਚ ਪੰਜਾਬ ਦੇ ਖਿਡਾਰੀ ਛਾਏ

06:53 AM Mar 15, 2024 IST
ਇੰਟਰ ਵਰਸਿਟੀ ਗਤਕਾ ਚੈਂਪੀਅਨਸ਼ਿਪ ’ਚ ਪੰਜਾਬ ਦੇ ਖਿਡਾਰੀ ਛਾਏ
ਜੇਤੂ ਬੱਚੇ ਅਧਿਕਾਰੀਆਂ ਨਾਲ। ਫੋਟੋ: ਅਕੀਦਾ
Advertisement

ਪੱਤਰ ਪ੍ਰੇਰਕ
ਪਟਿਆਲਾ, 14 ਮਾਰਚ
ਆਲ ਇੰਡੀਆ ਇੰਟਰ-ਵਰਸਿਟੀ ਗਤਕਾ ਚੈਂਪੀਅਨਸ਼ਿਪ ਯੂਨੀਵਰਸਿਟੀ ਭੋਪਾਲ ਵਿੱਚ ਕਰਵਾਈ ਗਈ ਜਿਸ ਵਿੱਚ ਆਲ ਓਵਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਲੜਕੀਆਂ ਨੇ ਪਹਿਲਾ ਅਤੇ ਲੜਕਿਆਂ ਨੇ ਦੂਜਾ ਸਥਾਨ ਹਾਸਲ ਕੀਤਾ। ਜੇਤੂ ਖਿਡਾਰੀਆਂ ਦਾ ਯੂਨੀਵਰਸਿਟੀ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ।
ਕੋਚ ਜਸਕਰਨ ਸਿੰਘ ਨੇ ਦੱਸਿ‌ਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਵਿੱਚ ਕੁੱਲ 38 ਬੱਚਿਆਂ ਨੇ ਭਾਗ ਲਿਆ ਜਿਨ੍ਹਾਂ ਵੱਲੋਂ 18 ਸੋਨ ਤੇ ਛੇ ਚਾਂਦੀ ਤੇ ਚਾਰ ਕਾਂਸੇ ਦੇ ਤਗਮੇ ਜਿੱਤੇ ਗਏ।
ਜੇਤੂ ਬੱਚਿਆਂ ਦਾ ਮਾਪਿਆਂ ਤੇ ਪਿੰਡ ਦੀ ਸੰਗਤ ਵੱਲੋਂ ਹਾਰ ਪਾ ਕੇ ਸਵਾਗਤ ਕੀਤਾ ਗਿਆ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ ਆਫ਼ ਸਪੋਰਟਸ ਡਾਕਟਰ ਅਜੀਤਾ, ਇਸ ਟੀਮ ਦੇ ਕੋਚ ਅਵਤਾਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਮੈਨੇਜਰ ਜਸਕਰਨ ਸਿੰਘ ,ਭੁੱਚੋ ਖ਼ੁਰਦ ਨੇ ਬੱਚਿਆਂ ਨੂੰ ਇਸ ਜਿੱਤ ਦੀ ਵਧਾਈ ਦਿੱਤੀ।

Advertisement

Advertisement
Author Image

joginder kumar

View all posts

Advertisement
Advertisement
×