For the best experience, open
https://m.punjabitribuneonline.com
on your mobile browser.
Advertisement

ਪੰਜਾਬ ਪੁਲੀਸ ਤੇ ਅਰਧ ਸੈਨਿਕ ਬਲਾਂ ਨੇ ਚਲਾਈ ਤਲਾਸ਼ੀ ਮੁਹਿੰਮ

08:28 AM Apr 03, 2024 IST
ਪੰਜਾਬ ਪੁਲੀਸ ਤੇ ਅਰਧ ਸੈਨਿਕ ਬਲਾਂ ਨੇ ਚਲਾਈ ਤਲਾਸ਼ੀ ਮੁਹਿੰਮ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਅਪਰੈਲ
ਪੰਜਾਬ ਪੁਲੀਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਤਲਾਸ਼ੀ ਮੁਹਿੰਮ ਚਲਾਈ। ਇਹ ਮੁਹਿੰਮ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੀ। ਪੁਲੀਸ ਤੇ ਅਰਧ ਸੈਨਿਕ ਬਲਾਂ ਦੀਆਂ ਟੀਮਾਂ ਨੇ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ’ਤੇ ਆਉਣ-ਜਾਣ ਵਾਲਿਆਂ ਦੀ ਤਲਾਸ਼ੀ ਲਈ। ਪੁਲੀਸ ਨੇ ਉਕਤ ਅਪਰੇਸ਼ਨ ਦੌਰਾਨ ਵਾਹਨ ਐਪ ਦੀ ਵਰਤੋਂ ਰਾਹੀਂ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਦੀ ਪਾਰਕਿੰਗ ਵਿੱਚ ਖੜ੍ਹੇ ਵਾਹਨਾਂ ਦੀ ਚੈਕਿੰਗ ਵੀ ਕੀਤੀ। ਪੰਜਾਬ ਪੁਲੀਸ ਦੇ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲੀਸ ਦੀਆਂ 221 ਟੀਮਾਂ ਵਿੱਚ ਦੋ ਹਜ਼ਾਰ ਤੋਂ ਵੱਧ ਪੁਲੀਸ ਮੁਲਾਜ਼ਮਾਂ ਨੇ ਸੂਬੇ ਦੇ 193 ਰੇਲਵੇ ਸਟੇਸ਼ਨਾਂ ਅਤੇ 162 ਬੱਸ ਅੱਡਿਆਂ ਦੀ ਚੈਕਿੰਗ ਕੀਤੀ। ਇਸ ਦੌਰਾਨ 3851 ਤੋਂ ਵੱਧ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਅਤੇ ਵਾਹਨ ਐਪ ਦੀ ਵਰਤੋਂ ਕਰਕੇ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਦੀ ਪਾਰਕਿੰਗ ’ਚ ਖੜ੍ਹੇ 3002 ਵਾਹਨਾਂ ਦੀ ਚੈਕਿੰਗ ਕੀਤੀ।

Advertisement

Advertisement
Author Image

sukhwinder singh

View all posts

Advertisement
Advertisement
×