For the best experience, open
https://m.punjabitribuneonline.com
on your mobile browser.
Advertisement

ਪੰਜਾਬ ਪੁਲੀਸ ਨੇ ਪਾਕਿਸਤਾਨ ਸਥਿਤ ਅਤਿਵਾਦੀਆਂ ਨਾਲ ਜੁੜੇ 3 ਵਿਅਕਤੀਆਂ ਨੂੰ ਹਥਿਆਰਾਂ ਸਣੇ ਕਾਬੂ ਕੀਤਾ

11:04 AM Nov 22, 2023 IST
ਪੰਜਾਬ ਪੁਲੀਸ ਨੇ ਪਾਕਿਸਤਾਨ ਸਥਿਤ ਅਤਿਵਾਦੀਆਂ ਨਾਲ ਜੁੜੇ 3 ਵਿਅਕਤੀਆਂ ਨੂੰ ਹਥਿਆਰਾਂ ਸਣੇ ਕਾਬੂ ਕੀਤਾ
Advertisement

ਚੰਡੀਗੜ੍ਹ, 22 ਨਵੰਬਰ
ਪੰਜਾਬ ਪੁਲੀਸ ਨੇ ਅੱਜ ਕਿਹਾ ਹੈ ਕਿ ਉਸ ਨੇ ਪਾਕਿਸਤਾਨ ਸਥਿਤ ਅਤਿਵਾਦੀਆਂ ਨਾਲ ਸਬੰਧਾਂ ਦੇ ਦੋਸ਼ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਅੱਠ ਹਥਿਆਰ ਅਤੇ 30 ਕਾਰਤੂਸ ਬਰਾਮਦ ਕੀਤੇ ਗਏ ਹਨ। ਸ੍ਰੀ ਯਾਦਵ ਨੇ ਇਸ ਬਾਰੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਕੀਤਾ ਹੈ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਮੌਜੂਦਾ ਸਮੇਂ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਨਾਲ ਸੰਪਰਕ ਵਿੱਚ ਸਨ। ਥਾਣਾ ਕੈਂਟ ਬਠਿੰਡਾ ਵਿਖੇ ਐੱਫਆਈਆਰ ਦਰਜ ਕੀਤੀ ਗਈ ਹੈ। ਮੁਲਜ਼ਮਾਂ ਕੋਲੋਂ ਅੱਠ ਹਥਿਆਰ, 9 ਮੈਗਜ਼ੀਨ ਅਤੇ 30 ਕਾਰਤੂਸ ਬਰਾਮਦ ਹੋਏ ਹਨ।

Advertisement

Advertisement
Author Image

Advertisement
Advertisement
×