ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab Police: ਭਗਵੰਤ ਮਾਨ ਤੇ ਕੇਜਰੀਵਾਲ ਨੇ ਪੰਜਾਬ ਪੁਲੀਸ ਵਿੱਚ ਨਵ-ਨਿਯੁਕਤ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

01:07 PM Nov 16, 2024 IST

ਆਤਿਸ਼ ਗੁਪਤਾ
ਚੰਡੀਗੜ੍ਹ, 16 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸ਼ਨਿੱਚਰਵਾਰ ਨੂੰ ਪੰਜਾਬ ਪੁਲੀਸ ਵਿੱਚ ਨਵ-ਨਿਯੁਕਤ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸ੍ਰੀ ਮਾਨ ਨੇ ਨਵ-ਨਿਯੁਕਤ ਕਾਂਸਟੇਬਲਾਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਦੇ ਵਿਹੜੇ ਵਿੱਚ 1746 ਕਾਂਸਟੇਬਲ ਸ਼ਾਮਲ ਹੋਏ ਹਨ, ਜਿਨ੍ਹਾਂ ਵਿੱਚੋਂ 1205 ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਰਹਿੰਦੇ 541 ਕਾਂਸਟੇਬਲਾਂ ਨੂੰ ਵੀ ਨਿਯੁਕਤੀ ਪੱਤਰ ਸੌਂਪੇ ਜਾਣਗੇ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਲਦ ਹੀ ਪੰਜਾਬ ਪੁਲੀਸ ਦੇ ਵਿਹੜੇ ਵਿੱਚ 10 ਹਜ਼ਾਰ ਮੁਲਾਜ਼ਮ ਹੋਰ ਭਰਤੀ ਕੀਤੇ ਜਾਣਗੇ।

Advertisement

Advertisement