ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਪੁਲੀਸ ਨੇ ਭਗੌੜੇ ਨੂੰ ਆਸਟਰੀਆ ਤੋਂ ਵਾਪਸ ਲਿਆਂਦਾ

08:40 AM Sep 14, 2024 IST

ਹਰਜੀਤ ਸਿੰਘ ਪਰਮਾਰ
ਬਟਾਲਾ, 13 ਸਤੰਬਰ
ਪੰਜਾਬ ਪੁਲੀਸ ਨੇ ਵਿਦੇਸ਼ ਫ਼ਰਾਰ ਹੋਏ ਭਗੌੜੇ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਭੋਮਾ ਨੂੰ ਆਸਟਰੀਆ ਤੋਂ ਆਉਂਦਿਆਂ ਨਵੀਂ ਦਿੱਲੀ ਵਿਚ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਉਸ ਨੂੰ ਆਸਟਰੀਆ ਤੋਂ ਡਿਪੋਰਟ ਕਰਵਾਇਆ ਗਿਆ ਸੀ। ਅੰਮ੍ਰਿਤਪਾਲ ਸਿੰਘ ਜਦੋਂ ਸਵੇਰੇ 7 ਵਜੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਿਆ ਤਾਂ ਉਸ ਨੂੰ ਕਾਬੂ ਕਰ ਲਿਆ ਗਿਆ। ਬਟਾਲਾ ਦੇ ਐੱਸਐੱਸਪੀ ਸੁਹੇਲ ਮੀਰ ਕਾਸਿਮ ਨੇ ਦੱਸਿਆ ਕਿ ਪੰਜਾਬ ਪੁਲੀਸ ਵੱਲੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਭੋਮਾ, ਥਾਣਾ ਘੁਮਾਣ ਨੂੰ ਆਸਟਰੀਆ ਤੋਂ ਡਿਪੋਰਟ ਕਰਵਾਇਆ ਗਿਆ। ਉਹ ਕਈ ਸਾਲਾਂ ਤੋਂ ਗੈਰਕਾਨੂੰਨੀ ਢੰਗ ਨਾਲ ਆਸਟਰੀਆ ਵਿੱਚ ਰਹਿ ਰਿਹਾ ਸੀ। ਉਸ ਖ਼ਿਲਾਫ਼ ਕਤਲ, ਇਰਾਦਾ ਕਤਲ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਅਸਲਾ ਐਕਟ ਸਬੰਧੀ ਕਈ ਮਾਮਲੇ ਦਰਜ ਹਨ। ਐੱਸਐੱਸਪੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਕਈ ਕੇਸਾਂ ਵਿੱਚ ਭਗੌੜਾ ਐਲਾਨਿਆ ਗਿਆ ਸੀ ਅਤੇ ਉਹ 2022 ਵਿੱਚ ਦੁਬਈ ਅਤੇ ਸਰਬੀਆ ਦੇ ਰਸਤੇ ਆਸਟਰੀਆ ਭੱਜ ਗਿਆ ਸੀ ਅਤੇ ਉਦੋਂ ਤੋਂ ਹੀ ਗ੍ਰਿਫਤਾਰੀ ਤੋਂ ਬਚਦਾ ਆ ਰਿਹਾ ਸੀ।

Advertisement

Advertisement