ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਪੁਲੀਸ ਵੱਲੋਂ ਦੂਜੇ ਦਿਨ ਵੀ ਰੇਲਵੇ ਸਟੇਸ਼ਨਾਂ ਤੇ ਬੱਸ ਅੱਡਿਆਂ ’ਤੇ ਚੈਕਿੰਗ

08:57 AM Jun 18, 2024 IST
ਅੰਮ੍ਰਿਤਸਰ ਵਿੱਚ ਜਾਂਚ ਮੁਹਿੰਮ ਦੌਰਾਨ ਇੱਕ ਵਿਅਕਤੀ ਦੀ ਤਲਾਸ਼ੀ ਲੈਂਦੇ ਹੋਏ ਪੁਲੀਸ ਮੁਲਾਜ਼ਮ। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜੂਨ
ਪੰਜਾਬ ਪੁਲੀਸ ਨੇ ਸੂਬੇ ਭਰ ਵਿੱਚ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਦੂਜੇ ਦਿਨ ਸੂਬੇ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਦੀ ਘੇਰਾਬੰਦੀ ਕਰਕੇ ਚੈਕਿੰਗ ਕੀਤੀ। ਇਹ ਮੁਹਿੰਮ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲੀਸ ਜ਼ਿਲ੍ਹਿਆਂ ਵਿੱਚ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਚਲਾਈ ਗਈ। ਇਸ ਦੌਰਾਨ ਪੁਲੀਸ ਟੀਮਾਂ ਨੇ ਸੂਹੀਆ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਆਉਣ-ਜਾਣ ਵਾਲੇ ਲੋਕਾਂ ਦੀ ਜਾਮਾ-ਤਲਾਸ਼ੀ ਲਈ।

Advertisement

ਇਸ ਗੱਲ ਦੀ ਪੁਸ਼ਟੀ ਸਪੈਸ਼ਲ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਕੀਤੀ। ਸ੍ਰੀ ਸ਼ੁਕਲਾ ਨੇ ਕਿਹਾ ਕਿ ਸੂਬੇ ਭਰ ਵਿੱਚ ਰੇਲਵੇ ਸਟੇਸ਼ਨਾਂ ਤੇ ਬੱਸ ਅੱਡਿਆਂ ਦੀ ਚੈਕਿੰਗ ਲਈ 2500 ਤੋਂ ਵੱਧ ਪੁਲੀਸ ਕਰਮੀਆਂ ਦੀਆਂ 350 ਤੋਂ ਵੱਧ ਪੁਲੀਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਇਨ੍ਹਾਂ ਟੀਮਾਂ ਨੇ ਸੂਬੇ ਦੇ 106 ਰੇਲਵੇ ਸਟੇਸ਼ਨਾਂ ਅਤੇ 178 ਬੱਸ ਅੱਡਿਆਂ ’ਤੇ ਚੈਕਿੰਗ ਦੌਰਾਨ 2841 ਸ਼ੱਕੀ ਵਿਅਕਤੀਆਂ ਦੀ ਜਾਮਾ ਤਲਾਸ਼ੀ ਲਈ। ਪੁਲੀਸ ਨੇ ਸਰਚ ਅਪਰੇਸ਼ਨ ਦੌਰਾਨ ਰੇਲਵੇ ਸਟੇਸ਼ਨਾਂ ਦੀ ਪਾਰਕਿੰਗ ਵਿੱਚ ਖੜ੍ਹੇ ਦੋਪਹੀਆ ਵਾਹਨਾਂ ਅਤੇ ਚਾਰਪਹੀਆ ਵਾਹਨਾਂ ਦੀ ਵੀ ਚੈਕਿੰਗ ਕੀਤੀ। ਜ਼ਿਕਰਯੋਗ ਹੈ ਕਿ ਲੰਘੇ ਦਿਨ ਵੀ ਪੰਜਾਬ ਪੁਲੀਸ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਸੂਬੇ ਦੇ 300 ਤੋਂ ਵੱਧ ਡਰੱਗ ਹੌਟਸਪੋਟ ਦੀ ਘੇਰਾਬੰਦੀ ਕਰਕੇ ਚੈਕਿੰਗ ਕੀਤੀ ਸੀ। ਇਸ ਦੌਰਾਨ ਪੁਲੀਸ ਨੇ 140 ਕੇਸ ਦਰਜ ਕਰਕੇ 166 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਨ੍ਹਾਂ ਤੋਂ ਪੁਲੀਸ ਨੇ 2.7 ਕਿੱਲੋ ਹੈਰੋਇਨ ਅਤੇ ਡੇਢ ਲੱਖ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਸੀ।

Advertisement
Advertisement
Tags :
Govt Of PunjabPunjab khabrPunjab Police
Advertisement