ਪੰਜਾਬ ਪੁਲੀਸ ਨੇ ਸਫਲ ਆਪ੍ਰੇਸ਼ਨ ਤਹਿਤ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਖਤਮ ਕੀਤਾ
ਚੰਡੀਗੜ੍ਹ, 4 ਨਵੰਬਰ
ਡੀਜੀਪੀ ਗੌਰਵ ਯਾਦਵ ਨੇ ਮੰਗਲਵਾਰ ਨੂੰ ਕਿਹਾ ਕਿ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲੀਸ ਨੇ ਸਾਂਝੇ ਤੌਰ ’ਤੇ ਦੋ ਵਿਦੇਸ਼ੀ-ਅਧਾਰਤ ਵਿਅਕਤੀਆਂ ਵੱਲੋਂ ਸੰਚਾਲਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਨੂੰ ਖਤਮ ਕਰ ਦਿੱਤਾ ਹੈ। ਦੋ ਵਿਦੇਸ਼ੀ ਵਿਅਕਤੀਆਂ ਦੀ ਪਛਾਣ ਹਰਜੀਤ ਸਿੰਘ ਅਤੇ ਸਾਬੀ ਵਜੋਂ ਹੋਈ ਹੈ।
ਉਨ੍ਹਾਂ ਕਿਹਾ ਕਿ ਇਸ ਅਪਰੇਸ਼ਨ ਨੇ ਸ਼ਿਵ ਸੈਨਾ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਕੇ ਪੈਟਰੋਲ ਬੰਬ ਦੀਆਂ ਘਟਨਾਵਾਂ ਨੂੰ ਸਫ਼ਲਤਾਪੂਰਵਕ ਹੱਲ ਕੀਤਾ ਹੈ, ਜਿਸ ਵਿੱਚ 16 ਅਕਤੂਬਰ ਨੂੰ ਯੋਗੇਸ਼ ਬਖਸ਼ੀ ਦੀ ਰਿਹਾਇਸ਼ ’ਤੇ ਹਮਲਾ ਅਤੇ ਹਾਲ ਹੀ ਵਿੱਚ 2 ਨਵੰਬਰ ਨੂੰ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਵਿੱਚ ਹਰਕੀਰਤ ਸਿੰਘ ਖੁਰਾਣਾ ਦੇ ਘਰ ਦੀ ਘਟਨਾ ਵੀ ਸ਼ਾਮਲ ਹੈ।
ਇਸ ਸਬੰਧੀ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇੱਕ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਜਾਣੀਆਂ ਹਨ। ਹਰਜੀਤ ਸਿੰਘ ਉਰਫ਼ ਲਾਡੀ ਪੰਜਾਬ ਦੇ ਨੰਗਲ ਵਿੱਚ ਵਿਕਾਸ ਪ੍ਰਭਾਕਰ ਦੇ ਕਤਲ ਵਿੱਚ ਲੋੜੀਂਦਾ ਇੱਕ ਮੁਲਜ਼ਮ ਵੀ ਹੈ ਅਤੇ ਇਸ ’ਤੇ ਕੌਮੀ ਜਾਂਚ ਏਜੰਸੀ ਵੱਲੋਂ 10 ਲੱਖ ਰੁਪਏ ਦਾ ਇਨਾਮ ਘੋਸ਼ਿਤ ਕੀਤਾ ਹੋਇਆ ਸੀ। ਆਈਏਐੱਨਐੱਸ