ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਪੁਲੀਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆ

08:59 AM Sep 10, 2024 IST
ਬਠਿੰਡਾ ਵਿੱਚ ਨਾਕੇ ਦੌਰਾਨ ਜਾਂਚ ਕਰਦੀ ਹੋਈ ਪੁਲੀਸ।

ਆਤਿਸ਼ ਗੁਪਤਾ
ਚੰਡੀਗੜ੍ਹ, 9 ਸਤੰਬਰ
ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਤੇ ਜੰਮੂ ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਨਸ਼ਾ ਤੇ ਸ਼ਰਾਬ ਤਸਕਰਾਂ ਖ਼ਿਲਾਫ਼ ਚੌਕਸ ਹੋ ਗਈ ਹੈ। ਇਸੇ ਮੁਹਿੰਮ ਤਹਿਤ ਪੰਜਾਬ ਪੁਲੀਸ ਵੱਲੋਂ ਅੱਜ ਸੂਬੇ ਦੇ ਸਰਹੱਦੀ ਖੇਤਰੀ ਵਿੱਚ ‘ਅਪ੍ਰੇਸ਼ਨ ਸੀਲ-8’ ਚਲਾਇਆ ਗਿਆ। ਇਸ ਦੌਰਾਨ ਪੁਲੀਸ ਨੇ ਸੂਬੇ ਦੇ 10 ਸਰਹੱਦੀ ਜ਼ਿਲ੍ਹਿਆਂ ਵਿੱਚ ਅੱਜ ਸਵੇਰੇ 6 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ 92 ਥਾਵਾਂ ’ਤੇ ਨਾਕੇ ਲਾਏ। ਪੁਲੀਸ ਨੇ 92 ਥਾਵਾਂ ਪੂਰੀ ਤਰ੍ਹਾਂ ਸੀਲ ਕਰ ਦਿੱਤੀਆਂ, ਜਿੱਥੋਂ ਆਉਣ-ਜਾਉਣ ਵਾਲੇ ਹਰ ਵਿਅਕਤੀ ਦੀ ਤਲਾਸ਼ੀ ਲਈ ਗਈ।
ਪੰਜਾਬ ਪੁਲੀਸ ਨੇ ਨਾਕੇ ਦੌਰਾਨ 4,245 ਵਾਹਨਾਂ ਦੀ ਚੈਕਿੰਗ ਕਰਕੇ 293 ਦੇ ਚਾਲਾਨ ਕੀਤੇ ਅਤੇ 16 ਨੂੰ ਜ਼ਬਤ ਕੀਤਾ। ਇਨ੍ਹਾਂ ਕੋਲੋਂ ਪੁਲੀਸ ਨੇ ਕਿਲੋ ਤੋਂ ਵੱਧ ਅਫੀਮ, 29 ਕਿਲੋ ਭੁੱਕੀ, 42 ਕਿਲੋ ਨਸ਼ੀਲਾ ਪਾਊਡਰ, 1,070 ਕੈਪਸੂਲ ਤੇ ਗੋਲੀਆਂ ਅਤੇ ਭਾਰੀ ਮਾਤਰਾ ਵਿੱਚ ਸ਼ਰਾਬ ਬਰਾਮਦ ਕੀਤੀ ਹੈ। ਪੁਲੀਸ ਨੇ 27 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 26 ਪੁਲੀਸ ਕੇਸ ਦਰਜ ਕੀਤੇ ਹਨ। ਇਸ ਦੇ ਨਾਲ ਹੀ ਪੁਲੀਸ ਨੇ 401 ਸ਼ੱਕੀ ਵਿਅਕਤੀਆਂ ਨੂੰ ਪੁੱਛ-ਪੜਤਾਲ ਲਈ ਹਿਰਾਸਤ ਵਿੱਚ ਲਿਆ ਹੈ।
ਪੰਜਾਬ ਪੁਲੀਸ ਦੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲੀਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਮੁਹਾਲੀ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਤੇ ਬਠਿੰਡਾ ਵਿੱਚ ਨਾਕੇ ਲਾਏ। ਇਹ ਨਾਕੇ ਗਜ਼ਟਿਡ ਅਧਿਕਾਰੀਆਂ ਅਤੇ ਐੱਸਐੱਚਓਜ਼ ਦੀ ਨਿਗਰਾਨੀ ਹੇਠ ਇਕ ਹਜ਼ਾਰ ਤੋਂ ਵੱਧ ਪੁਲੀਸ ਮੁਲਾਜ਼ਮਾਂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਬਰੀਕੀ ਨਾਲ ਤਲਾਸ਼ੀ ਲਈ ਗਈ।

Advertisement

Advertisement