ਪੰਜਾਬ ਪੁਲੀਸ ਨੇ ਨਸ਼ਾ ਤਸਕਰੀ ਰੋਕਣ ਲਈ ਰਣਨੀਤੀ ਉਲੀਕੀ
08:02 AM Aug 19, 2023 IST
ਜਲੰਧਰ: ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਅੱਜ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨਾਲ ਮਿਲ ਕੇ ਸਰਹੱਦ ਪਾਰੋਂ ਡਰੋਨਾਂ ਰਾਹੀਂ ਹੋ ਰਹੀ ਨਸ਼ਾ ਤਸਕਰੀ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕੀਤੀ ਹੈ। ਇਸ ਸਬੰਧੀ ਵਿਸ਼ੇਸ਼ ਡੀਜੀਪੀ ਵੱਲੋਂ ਬੀਐੱਸਐਫ ਜਲੰਧਰ ਦੇ ਫਰੰਟੀਅਰ ਹੈੱਡਕੁਆਰਟਰ ਵਿੱਚ ਬੀਐਸਐਫ ਪੰਜਾਬ ਫਰੰਟੀਅਰ ਦੇ ਆਈਜੀ ਡਾ. ਅਤੁਲ ਫੁਲਜ਼ਲੇ ਸਮੇਤ ਪੰਜਾਬ ਪੁਲੀਸ, ਐੱਨਸੀਬੀ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਤਾਲਮੇਲ-ਕਮ-ਰੀਵਿਊ ਮੀਟਿੰਗ ਕੀਤੀ। ਉਨ੍ਹਾਂ ਬੀਐੱਸਐੱਫ ਤੇ ਪੰਜਾਬ ਪੁਲੀਸ ਨੂੰ ਟੀਮ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਸੀਪੀਜ਼/ਐੱਸਐੱਸਪੀਜ਼ ਨੂੰ ਨਸ਼ਿਆਂ ਸਮੇਤ ਫੜੇ ਵੱਡੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਪਛਾਣ ਕਰ ਕੇ ਜ਼ਬਤ ਕਰਨ ਦੇ ਨਿਰਦੇਸ਼ ਦਿੱਤੇ। -ਪੱਤਰ ਪ੍ਰੇਰਕ
Advertisement
Advertisement