ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab Police: ਪੰਜਾਬ ’ਚ 27 ਤੱਕ ਪੁਲੀਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

05:50 AM Jan 14, 2025 IST

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):

Advertisement

ਗਣਤੰਤਰ ਦਿਵਸ ਦੇ ਮੱਦੇਨਜ਼ਰ 27 ਜਨਵਰੀ ਤੱਕ ਸੂਬੇ ਦੇ ਸਾਰੇ ਪੁਲੀਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ ਹਨ। ਡੀਜੀਪੀ ਵੱਲੋਂ ਜਾਰੀ ਹੁਕਮਾਂ ਅਨੁਸਾਰ 27 ਜਨਵਰੀ ਤੱਕ ਪੰਜਾਬ ਵਿੱਚ ਕਿਸੇ ਵੀ ਪੁਲੀਸ ਮੁਲਾਜ਼ਮ ਦੀ ਛੁੱਟੀ ਮਨਜ਼ੂਰ ਨਹੀਂ ਕੀਤੀ ਜਾਵੇਗੀ। ਇਸ ਗੱਲ ਦਾ ਪੁਸ਼ਟੀ ਪੰਜਾਬ ਪੁਲੀਸ ਦੇ ਆਈਜੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕੀਤਾ ਹੈ। ਸ੍ਰੀ ਗਿੱਲ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਆਮਦ ’ਤੇ ਸੁਰੱਖਿਆ ਪ੍ਰਬੰਧਾਂ ਨੂੂੰ ਪੁਖਤਾ ਰੱਖਣ ਲਈ ਇਹ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 27 ਜਨਵਰੀ ਤੱਕ ਸੂਬੇ ’ਚ ਕਿਸੇ ਵੀ ਪੁਲੀਸ ਮੁਲਾਜ਼ਮ ਨੂੰ ਛੁੱਟੀ ਨਹੀਂ ਦਿੱਤੀ ਜਾਵੇਗੀ, ਜੇਕਰ ਪਹਿਲਾਂ ਕਿਸੇ ਦੀ ਛੁੱਟੀ ਮਨਜ਼ੂਰ ਕੀਤੀ ਗਈ ਹੈ ਤਾਂ ਉਹ ਵੀ ਰੱਦ ਕਰ ਦਿੱਤੀ ਜਾਵੇਗੀ। ਸ੍ਰੀ ਗਿੱਲ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਲੋਕਾਂ ਦੀ ਸੁਰੱਖਿਆ ਲਈ 24 ਘੰਟੇ ਸੂਬੇ ਭਰ ਵਿੱਚ ਮੁਸਤੈਦ ਰਹੇਗੀ।

Advertisement
Advertisement
Tags :
Punjab PolicePunjabi khabarPunjabi NewsRepublic Day