ਪੰਜਾਬ ਪੁਲੀਸ ਪੈਨਸ਼ਨਰਜ਼ ਐਸੋਸੀਏਸ਼ਨ ਸੰਘਰਸ਼ ਦੇ ਰੌਂਅ ’ਚ
10:16 AM Sep 02, 2024 IST
ਭਵਾਨੀਗੜ੍ਹ: ਅੱਜ ਇੱਥੇ ਪੈਨਸ਼ਨਰਜ਼ ਭਵਨ ਵਿੱਚ ਪੰਜਾਬ ਪੁਲੀਸ ਪੈਨਸ਼ਨਰਜ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਗੁਲਜ਼ਾਰ ਸਿੰਘ ਨਕਟੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਗੁਰਚਰਨ ਸਿੰਘ ਮਣਕੂ, ਸਕੱਤਰ ਕਰਮ ਦਾਸ ਪੰਨਵਾਂ, ਅਮਰਜੀਤ ਲਾਲਕਾ, ਜਗਦੇਵ ਸਿੰਘ, ਪ੍ਰਕਾਸ਼ ਸਿੰਘ, ਤਾਲਬਗੀਰ ਸਿੰਘ, ਨਾਜਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਛੇਵੇਂ ਪੇਅ ਕਮਿਸ਼ਨ ਦੀਆਂ ਮੰਗਾਂ ਸਬੰਧੀ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਲਈ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਸੂਬਾਈ ਆਗੂਆਂ ਨਾਲ ਮੀਟਿੰਗ ਕਰ ਕੇ ਸਾਂਝੇ ਫਰੰਟ ਦੇ ਫ਼ੈਸਲੇ ਦੀ ਹਮਾਇਤ ਕੀਤੀ ਜਾਵੇਗੀ। -ਪੱਤਰ ਪ੍ਰੇਰਕ
Advertisement
Advertisement