ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਿਮਾਚਲ ਨਾਲ ਲੱਗਦੇ ਸਰਹੱਦੀ ਇਲਾਕਿਆਂ ’ਚ ਪੰਜਾਬ ਪੁਲੀਸ ਦਾ ਛਾਪਾ, 8 ਡਰੱਮ ਸ਼ਰਾਬ ਤੇ ਭੱਠੀ ਫੜੀ

04:24 PM Aug 01, 2023 IST

ਬੀਐੱਸ ਚਾਨਾ  
ਸ੍ਰੀ ਆਨੰਦਪੁਰ ਸਾਹਿਬ, 1 ਅਗਸਤ
ਪੰਜਾਬ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਰਾਜ ਭਰ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਆਈਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਤੇ ਐੱਸਐੱਸਪੀ ਵਵਿੇਕਸ਼ੀਲ ਸੋਨੀ ਨੇ ਐੱਸਟੀਐੱਫ਼ ਦੀ ਟੀਮਾਂ ਨਾਲ ਪੰਜਾਬ-ਹਿਮਾਚਲ ਦੇ ਸਰਹੱਦੀ ਇਲਾਕੇ ਗੰਭੀਰਪੁਰ ਵਿਖੇ ਛਾਪਾ ਮਾਰਿਆ। ਇਸ ਵਿਚ 14  ਅਧਿਕਾਰੀ ਤੇ 250 ਮੁਲਾਜ਼ਮ ਸ਼ਾਮਲ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਭੁੱਲਰ ਨੇ ਕਿਹਾ ਕਿ ਕਾਸੋ (ਕੋਰਡੋਨ ਐਂਡ ਸਰਚ ਅਪਰੇਸ਼ਨ) ਤਹਿਤ ਵਿਆਪਕ ਪੱਧਰ ਉਤੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਪੰਜਾਬ ਹਿਮਾਚਲ ਦੇ ਸਰਹੱਦੀ ਇਲਾਕੇ ਗੰਭੀਰਪੁਰ ਵਿਖੇ ਕੁਝ ਲੋਕਾਂ ਵਲੋਂ ਗੈਰ ਕਾਨੂੰਨੀ ਢੰਗ ਨਾਲ ਕੱਚੀ ਸ਼ਰਾਬ ਦੀ ਭੱਠੀ ਲਗਾਈ ਗਈ ਹੈ, ਜਿਸ ਉੱਤੇ ਕਾਰਵਾਈ ਕਰਦਿਆਂ ਮੌਕੇ ਉਤੇ ਜਾ ਕੇ 8 ਡਰੱਮ ਸ਼ਰਾਬ ਦੇ ਬਰਾਮਦ ਕੀਤੇ ਗਏ ਤੇ ਹੋਰ ਬਰਾਮਦਗੀ ਲਈ ਪੁਲੀਸ ਟੀਮਾਂ ਵਲੋਂ ਲਗਾਤਾਰ ਤਲਾਸ਼ੀ ਲਈ ਜਾ ਰਹੀ ਹੈ। ਅੱਜ 6 ਮੁਕੱਦਮੇ ਦਰਜ ਕਰਕੇ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਵੱਖ ਵੱਖ ਮਾਮਲਿਆਂ ਵਿਚ ਭਗੌੜੇ ਕਰਾਰ ਦਿੱਤੇ 4 ਮੁਲਜ਼ਮ ਵੀ ਗ੍ਰਿਫਤਾਰ ਕੀਤੇ ਗਏ ਹਨ। ਤਲਾਸ਼ੀ ਮੁਹਿੰਮ ਅਧੀਨ 310 ਗ੍ਰਾਮ ਹੈਰੋਇਨ ਨਾਲ ਡਰੱਗ ਮਨੀ ਵੀ ਫੜ੍ਹੀ ਗਈ ਹੈ। ਐੱਸਐੱਸਪੀ ਵਵਿੇਕਸ਼ੀਲ ਸੋਨੀ ਨੇ ਕਿਹਾ ਕਿ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰਨ ਵਾਲਿਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਣਾ ਤਰਜੀਹ ਹੈ।

Advertisement

Advertisement