ਪੰਜਾਬ ਪੁਲੀਸ ਸਥਾਪਤ ਕਰੇਗੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ
08:39 AM Jan 25, 2024 IST
ਚੰਡੀਗੜ੍ਹ (ਟਨਸ): ਪੰਜਾਬ ਪੁਲੀਸ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨ ਲਰਨਿੰਗ (ਐੱਮਐੱਲ) ਲੈਬ ਸਥਾਪਤ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈਆਈਟੀ) ਰੋਪੜ ਨਾਲ ਐਮਓਯੂ ਸਹੀਬੱਧ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਸਹਿਯੋਗ ਭਵਿੱਖਮੁਖੀ ਪੁਲੀਸਿੰਗ, ਅਪਰਾਧ ਦੀ ਜੜ੍ਹ ਤੱਕ ਜਾਣ ਤੇ ਅਧਿਐਨ ਕਰਨ ਵਿੱਚ ਮਦਦ ਕਰੇਗਾ। ਸਮਝੌਤੇ ’ਤੇ ਏਡੀਜੀਪੀ ਟੈਕਨੀਕਲ ਸਰਵਿਸਿਜ਼ ਰਾਮ ਸਿੰਘ ਅਤੇ ਆਈਆਈਟੀ ਰੋਪੜ ਦੇ ਡਾਇਰੈਕਟਰ ਪ੍ਰੋਫੈਸਰ ਰਾਜੀਵ ਆਹੂਜਾ ਨੇ ਸਹੀ ਪਾਈ।
Advertisement
Advertisement