ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਹੜਤਾਲ ਦਾ ਸੱਦਾ ਵਾਪਸ ਲਿਆ
07:54 AM Oct 17, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਅਕਤੂਬਰ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਅੱਜ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ 21 ਅਕਤੂਬਰ ਤੋਂ ਦਿੱਤਾ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ। ਇਸ ਸਬੰਧੀ ਅੱਜ ਪੰਜਾਬ ਸਿਵਲ ਸਕੱਤਰੇਤ-2 ਵਿੱਚ ਯੂਨੀਅਨ ਦੇ ਅਹੁਦੇਦਾਰਾਂ ਨਾਲ ਹੋਈ ਮੀਟਿੰਗ ਦੌਰਾਨ ਮੰਤਰੀ ਭੁੱਲਰ ਨੇ ਕਿਹਾ ਮੁੱਖ ਮੰਤਰੀ ਵੱਲੋਂ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਵਿਸ਼ੇਸ਼ ਵਿਭਾਗੀ ਕਮੇਟੀ ਗਠਤ ਕੀਤੀ ਗਈ ਹੈ। ਮੰਤਰੀ ਨੇ ਪੰਜਾਬ ਰੋਡਵੇਜ਼ (ਪਨਬਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗਠਤ ਕੀਤੀ ਗਈ ਟਰਾਂਸਪੋਰਟ ਵਿਭਾਗ ਦੀ ਵਿਸ਼ੇਸ਼ ਕਮੇਟੀ ਦੀ ਮੀਟਿੰਗ 22 ਅਕਤੂਬਰ ਨੂੰ ਹੋਵੇਗੀ। ਉਸ ਵਿੱਚ ਰੋਡਵੇਜ਼ ਕਾਮਿਆਂ ਦੀਆਂ ਮੰਗਾਂ ’ਤੇ ਵਿਚਾਰ ਕੀਤਾ ਜਾਵੇਗਾ।
Advertisement
Advertisement
Advertisement