For the best experience, open
https://m.punjabitribuneonline.com
on your mobile browser.
Advertisement

ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਮੁਲਾਜ਼ਮਾਂ ਨੇ ਹੜਤਾਲ ਮੁਲਤਵੀ ਕੀਤੀ

08:04 PM Jun 29, 2023 IST
ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਮੁਲਾਜ਼ਮਾਂ ਨੇ ਹੜਤਾਲ ਮੁਲਤਵੀ ਕੀਤੀ
Advertisement

ਜੋਗਿੰਦਰ ਸਿੰਘ ਮਾਨ

Advertisement

ਮਾਨਸਾ, 27 ਜੂਨ

Advertisement

ਪੰਜਾਬ ਰੋਡਵੇਜ਼, ਪੀਆਰਟੀਸੀ ਦੇ ਕੰਟਰੈਕਟ ਕਾਮਿਆਂ ਵੱਲੋਂ ਅੱਜ ਦੋ ਦਿਨਾਂ ਲਈ ਸ਼ੁਰੂ ਕੀਤੀ ਆਰੰਭੀ ਹੜਤਾਲ ਸ਼ਾਮ ਨੂੰ ਵਾਪਸ ਲੈ ਲਈ ਹੈ। ਜਥੇਬੰਦੀ ਦੇ ਆਗੂ ਕੁਲਵੰਤ ਸਿੰਘ ਮਨੇਸ ਨੇ ਦੱਸਿਆ ਕਿ ਮੰਗਾਂ ਸਬੰਧੀ ਸਹਿਮਤੀ ਮਗਰੋਂ ਹੜਤਾਲ ਮੁਲਤਵੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਵੱਲੋਂ ਅੱਜ ਤੋਂ ਦੋ ਦਿਨਾਂ (27 ਅਤੇ 28 ਜੂਨ) ਲਈ ਹੜਤਾਲ ਆਰੰਭ ਕਰ ਦਿੱਤੀ ਗਈ ਸੀ।

ਚੰਡੀਗੜ੍ਹ ‘ਚ ਧਰਨਾ ਦਿੰਦੇ ਹੋਏ ਪੀਆਰਟੀਸੀ ਮੁਲਾਜ਼ਮ।

ਪੰਜਾਬ ਰੋਡਵੇਜ਼,ਪਨਬਸ ਪੀਆਰਟੀਸੀ ਕੰਟਰੈਕਟਰ ਵਰਕਰਜ਼ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮਨੇਸ਼ ਨੇ ਦੱਸਿਆ ਸੀ ਕਿ ਇਹ ਹੜਤਾਲ ਬਾਰੇ ਪਹਿਲਾਂ ਪੰਜਾਬ ਸਰਕਾਰ ਨੂੰ ਦੱਸਿਆ ਗਿਆ ਸੀ ਪਰ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਲਾਗੂ ਨਾ ਕਰਨ ਕਰਕੇ ਹੜਤਾਲ ਕਰਨੀ ਪਈ।

ਪਟਿਆਲਾ ‘ਚ ਧਰਨਾ ਦਿੰਦੇ ਹੋਏ ਪੀਆਰਟੀਸੀ ਮੁਲਾਜ਼ਮ।-ਫੋਟੋ: ਰਾਜੇਸ਼ ਸੱਚਰ

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੀਆਰਟੀਸੀ ਵਿੱਚ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਕੱਢਕੇ ਵਿਭਾਗ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਦਾ ਜਥੇਬੰਦੀ ਵੱਲੋਂ ਹੋਰ ਲਟਕਦੀਆਂ ਮੰਗਾਂ ਸਮੇਤ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸ ਹੜਤਾਲ ਨਾਲ ਰਾਜ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ, ਕਿਉਂਕਿ ਰਾਜ ਦੇ ਬਹੁਤ ਖੇਤਰਾਂ ਵਿੱਚ ਪ੍ਰਾਈਵੇਟ ਬੱਸਾਂ ਦੀ ਬਜਾਏ ਸਰਕਾਰੀ ਬੱਸਾਂ ਹੀ ਸੇਵਾ ਨਿਭਾਉਂਦੀਆਂ ਹਨ। ਸਭ ਤੋਂ ਵੱਧ ਪ੍ਰੇਸ਼ਾਨੀ ਔਰਤਾਂ ਨੂੰ ਹੋਈ, ਜਿਨ੍ਹਾਂ ਨੂੰ ਸਰਕਾਰੀ ਬੱਸਾਂ ਵਿੱਚ ਬਿਲਕੁਲ ਮੁਫ਼ਤ ਸਫ਼ਰ ਦੀ ਸੁਵਿਧਾ ਹੈ। ਇਸੇ ਦੌਰਾਨ ਹੀ ਪੀਆਰਟੀਸੀ ਡਿਪੂ ਦੇ ਜਨਰਲ ਮੈਨੇਜਰ ਨੇ ਦਾਅਵਾ ਕੀਤਾ ਕਿ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਕਾਰਪੋਰੇਸ਼ਨ ਵਲੋਂ ਬਹੁਤੇ ਰੂਟਾਂ ਉਤੇ ਬੱਸਾਂ ਨੂੰ ਚਲਾਇਆ। ਸਵਾਰੀਆਂ ਨੂੰ ਖੱਜਲਖੁਆਰੀ ਨਹੀਂ ਹੋਣ ਦਿੱਤਾ ਅਤੇ ਬਕਾਇਦਾ ਬਦਲਵੇਂ ਬੰਦੋਬਸਤ ਕੀਤੇ ਗਏ ਸਨ।

Advertisement
Tags :
Advertisement