For the best experience, open
https://m.punjabitribuneonline.com
on your mobile browser.
Advertisement

ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਵਰਕਰਜ਼ ਯੂਨੀਅਨ ਵੱਲੋਂ ਅੱਜ ਚੱਕਾ ਜਾਮ

08:36 PM Jun 29, 2023 IST
ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਵਰਕਰਜ਼ ਯੂਨੀਅਨ ਵੱਲੋਂ ਅੱਜ ਚੱਕਾ ਜਾਮ
Advertisement

ਪੱਤਰ ਪ੍ਰੇਰਕ

Advertisement

ਮਾਨਸਾ, 26 ਜੂਨ

ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਵਰਕਰਜ਼ ਯੂਨੀਅਨ ਵੱਲੋਂ ਭਲਕੇ 27 ਜੂਨ ਨੂੰ ਰਾਜ ਭਰ ਵਿੱਚ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਪੰਜਾਬ ਰੋਡਵੇਜ਼/ਪਨਬਸ/ ਪੀਆਰਟੀਸੀ ਕੰਟਰੈਕਟਰ ਵਰਕਰਜ਼ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮਨੇਸ਼ ਵੱਲੋਂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੀਆਰਟੀਸੀ ਵਿੱਚ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਕੱਢ ਕੇ ਵਿਭਾਗ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਦਾ ਜਥੇਬੰਦੀ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜਥੇਬੰਦੀ ਵੱਲੋਂ 28 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਮੁਕੰਮਲ ਘਿਰਾਓ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਜਥੇਬੰਦੀ ਦੇ ਆਗੂ ਨੇ ਦੱਸਿਆ ਕਿ ਲਗਪਗ 2 ਸਾਲ ਤੋਂ ਪੰਜਾਬ ਸਰਕਾਰ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਪਾਉਣ ਦੀ ਤਿਆਰੀ ਕਰਦੀ ਆ ਰਹੀ ਹੈ, ਜਿਸ ਨੂੰ ਜਥੇਬੰਦਕ ਵਿਰੋਧ ਨਾਲ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਭਗਵੰਤ ਮਾਨ ਦੀ ਸਰਕਾਰ ਵੀ ਅਕਾਲੀਆਂ ਅਤੇ ਕਾਂਗਰਸੀਆਂ ਵਾਂਗ ਕਿਲੋਮੀਟਰ ਵਾਲੀਆਂ ਬੱਸਾਂ ਸ਼ੁਰੂ ਕਰ ਕੇ ਕਾਰਪੋਰੇਸ਼ਨ ਨੂੰ ਨਿੱਜੀਕਰਨ ਵੱਲ ਤੋਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਨਵੇਂ ਭਰਤੀ ਹੋਏ ਅਤੇ ਬਹਾਲ ਹੋਏ ਵਰਕਰਾਂ ਦੀ ਤਨਖਾਹ ਵਿੱਚ 30 ਫੀਸਦ ਵਾਧਾ ਤੇ 5 ਫ਼ੀਸਦ ਇੰਕਰੀਮੈਂਟ ਹਰ ਸਾਲ ਲਾਗੂ ਕੀਤਾ ਜਾਵੇ ਅਤੇ ਨਾਜਾਇਜ਼ ਸ਼ਰਤਾਂ ਲਾ ਕੇ ਕੱਢੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ। ਇਸ ਦੌਰਾਨ ਬਠਿੰਡਾ ਡਿੱਪੂ ਦੇ ਸਕੱਤਰ ਕੁਲਦੀਪ ਸਿੰਘ ਬਾਦਲ ਨੇ ਦੱਸਿਆ ਕਿ ਸਰਕਾਰ ਹਰ ਵਾਰ ਟਰਾਂਸਪੋਰਟ ਵਿਭਾਗ ਨੂੰ ਮੁਨਾਫ਼ੇ ਵਿੱਚ ਦਸਦੀ ਹੈ। ਉਸ ਦੇ ਉਲਟ ਵਿਭਾਗ ਵਿੱਚ ਪ੍ਰਾਈਵੇਟ ਬੱਸਾਂ ਦਾ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਵਿਭਾਗ ਨੂੰ ਨਿੱਜੀਕਰਨ ਵੱਲ ਨਾ ਲਿਜਾਵੇ।

ਪੀਆਰਟੀਸੀ ਯੂਨੀਅਨ ਨੇ ਇੱਕ ਦਿਨ ਪਹਿਲਾਂ ਹੀ ਰੋਕੀਆਂ ਬੱਸਾਂ

ਮਾਨਸਾ (ਪੱਤਰ ਪ੍ਰੇਰਕ): ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨ ਬੱਸ ਕੰਟਰੈਕਟ ਵਰਕਰ ਯੂਨੀਅਨ ਦੇ ਸੱਦੇ ਉਤੇ ਦਿੱਤੇ ਗਏ zwnj;27 ਜੂਨ ਦੀ ਹੜਤਾਲ ਦੇ ਸੱਦੇ ਤੋਂ ਇੱਕ ਦਿਨ ਪਹਿਲਾਂ ਹੀ ਜਥੇਬੰਦੀ ਦੇ ਆਗੂਆਂ ਨੇ 26 ਜੂਨ ਦੀ ਸ਼ਾਮ ਨੂੰ ਹੀ ਬੱਸਾਂ ਨੂੰ ਡਿੱਪੂਆਂ ਵਿਚ ਰੋਕ ਦਿੱਤਾ, ਜਿਸ ਕਾਰਨ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮਾਨਸਾ ਵਿਖੇ ਪ੍ਰਬੰਧਕਾਂ ਵੱਲੋਂ ਸਵਾਰੀਆਂ ਲਈ ਬਦਲਵੇਂ ਪ੍ਰਬੰਧ ਤੋਂ ਹੱਥ ਖੜ੍ਹੇ ਕਰ ਦਿੱਤੇ ਗਏ। ਹਰਿਆਣਾ ਦੇ ਸਿਰਸਾ, ਪੰਜਾਬ ਦੇ ਦਮਦਮਾ ਸਾਹਿਬ, ਬਠਿੰਡਾ, ਸੁਨਾਮ, ਪਟਿਆਲਾ, ਬਰਨਾਲਾ, ਬੁਢਲਾਡਾ ਵੱਲ ਜਾਣ ਵਾਲੇ ਲੋਕਾਂ ਨੂੰ ਭਾਰੀ ਤਕਲੀਫਾਂ ਦਾ ਸਾਹਮਣਾ ਕਰਨਾ ਪਿਆ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਮੁੱਖ ਮੰਤਰੀ ਦੇ ਦਫ਼ਤਰ ਅੱਗੇ ਮੁਜ਼ਾਹਰਾ ਅੱਜ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਵੱਲੋਂ ਮੱਕੀ, ਮੂੰਗੀ ਅਤੇ ਜਵਾਰ ਦੀ ਫ਼ਸਲ ‘ਤੇ ਕਿਸਾਨਾਂ ਦੀ ਹੋ ਰਹੀ ਲੁੱਟ-ਖਸੁੱਟ ਦੇ ਵਿਰੋਧ ਵਿੱਚ ਅਤੇ ਘੱਟੋ-ਘੱਟ ਸਮਰਥਨ ਮੁੱਲ ਲੈਣ ਲਈ ਕੀਤੇ ਜਾ ਰਹੇ ਸੰਘਰਸ਼ ਦੇ ਪਹਿਲੇ ਪੜਾਅ ਵਜੋਂ ਭਲਕੇ 27 ਜੂਨ ਨੂੰ ਗੁਰਦਆਰਾ ਅੰਬ ਸਾਹਿਬ ਮੁਹਾਲੀ ਤੋਂ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਵੱਲ ਰੋਸ ਮਾਰਚ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 33 ਜਥੇਬੰਦੀਆਂ ਦੀ ਆਨਲਾਈਨ ਮੀਟਿੰਗ ਹੋਈ, ਜਿਸ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਰੋਸ ਮੁਜ਼ਾਹਰੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਦੀ ਲੀਡਰਸ਼ਿਪ ਸ਼ਾਮਲ ਹੋਵੇਗੀ। ਇਸ ਮੌਕੇ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਮੱਕੀ ਤੇ ਮੂੰਗੀ ਦੀ ਖਰੀਦ ਵਿੱਚ ਹੋ ਰਹੀ ਲੁੱਟ ਤੁਰੰਤ ਬੰਦ ਕਰਵਾਈ ਜਾਵੇ ਤੇ ਇਨ੍ਹਾਂ ਫ਼ਸਲਾਂ ਦੀ ਖਰੀਦ ਐੱਮਐੱਸਪੀ ‘ਤੇ ਕੀਤੀ ਜਾਵੇ।

Advertisement
Tags :
Advertisement
Advertisement
×