ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿੰਨ ਦਿਨ ਰਹੇਗੀ ਪੰਜਾਬ ਰੋਡਵੇਜ਼, ਪੀਆਰਟੀਸੀ ਤੇ ਪਨਬੱਸ ਦੀ ਹੜਤਾਲ

06:51 AM Jan 06, 2025 IST

ਪੱਤਰ ਪ੍ਰੇਰਕ
ਚੰਡੀਗੜ੍ਹ, 5 ਜਨਵਰੀ
ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਵੱਲੋਂ ਕੀਤੇ ਐਲਾਨ ਮੁਤਾਬਕ 6 ਜਨਵਰੀ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ਸ਼ੁਰੂ ਹੋ ਜਾਵੇਗੀ। ਪੂਰੇ ਪੰਜਾਬ ਵਿੱਚ 6, 7 ਅਤੇ 8 ਜਨਵਰੀ ਨੂੰ ਬੱਸਾਂ ਦਾ ਚੱਕਾ ਜਾਮ ਰਹੇਗਾ। ਬੱਸ ਕਾਮਿਆਂ ਦੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਚੇਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਦੱਸਿਆ ਕਿ 6 ਜਨਵਰੀ ਤੋਂ ਹੜਤਾਲ ਸ਼ੁਰੂ ਕਰ ਕੇ 7 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਅੱਗੇ ਧਰਨਾ ਸ਼ੁਰੂ ਕੀਤਾ ਜਾਵੇਗਾ। ਧਰਨਾ ਦੇਣ ਲਈ ਬੱਸ ਕਾਮੇ ਮੁਹਾਲੀ ਦੇ ਨਵੇਂ ਬੱਸ ਅੱਡੇ ਵਿੱਚ ਇਕੱਠੇ ਹੋ ਕੇ ਚੰਡੀਗੜ੍ਹ ਵੱਲ ਕੂਚ ਕਰਨਗੇ। ਜੇਕਰ ਫੇਰ ਵੀ ਮਸਲੇ ਦਾ ਹੱਲ ਨਹੀਂ ਹੁੰਦਾ ਤਾਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਮਗਰੋਂ ਦਿੱਲੀ ਵਿੱਚ ਕਾਨਫਰੰਸ ਕੀਤੀ ਜਾਵੇਗੀ।

Advertisement

Advertisement