ਪੰਜਾਬ: ਪੰਜ ਸਰਹੱਦੀ ਜ਼ਿਲ੍ਹਿਆਂ ਤੇ ਸੰਗਰੂਰ ਦੇ ਸਕੂਲ 12 ਮਈ ਨੂੰ ਬੰਦ ਰਹਿਣਗੇ
ਚੰਡੀਗੜ੍ਹ, 11 ਮਈ
Schools in five border districts, Sangrur to remain shut on May 12: ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਨਾਲ-ਨਾਲ ਸੰਗਰੂਰ ਦੇ ਸਕੂਲ ਸੋਮਵਾਰ ਨੂੰ ਬੰਦ ਰਹਿਣਗੇ। ਅਧਿਕਾਰੀਆਂ ਨੇ ਕਿਹਾ ਕਿ ਬਾਕੀ ਸੂਬੇ ਦੇ ਵਿੱਦਿਅਕ ਅਦਾਰੇ ਆਮ ਵਾਂਗ ਮੁੜ ਖੁੱਲ੍ਹਣਗੇ। ਪਾਕਿਸਤਾਨ ਨਾਲ ਲੱਗਦੀ ਸਰਹੱਦ ’ਤੇ ਪੈਂਦੇ ਪਠਾਨਕੋਟ, ਅੰਮ੍ਰਿਤਸਰ, ਫਿਰੋਜ਼ਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਦੀ ਸਰਹੱਦ ਹੈ, ਇਹ ਪੰਜ ਜ਼ਿਲ੍ਹਿਆਂ ਦੇ ਨਾਲ-ਨਾਲ ਫਾਜ਼ਿਲਕਾ ਤੱਕ ਫੈਲੀ ਹੋਈ ਹੈ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਜੇ ਕਿਸੇ ਯੂਨੀਵਰਸਿਟੀ ਨੇ ਪਹਿਲਾਂ ਹੀ ਆਪਣੇ ਇਮਤਿਹਾਨਾਂ ਦੇ ਸ਼ਡਿਊਲ ਵਿੱਚ ਸੋਧ ਕੀਤੀ ਹੈ ਤਾਂ ਉਹ ਪ੍ਰੀਖਿਆਵਾਂ ਸੋਧੇ ਹੋਏ ਸ਼ਡਿਊਲ ਅਨੁਸਾਰ ਲੈਣਗੀਆਂ। ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੀ ਸਥਾਨਕ ਹਾਲਾਤ ਦੇ ਆਧਾਰ ’ਤੇ ਸਕੂਲ ਖੋਲ੍ਹਣ ਜਾਂ ਬੰਦ ਕਰਨ ਬਾਰੇ ਫੈਸਲਾ ਲੈਣ ਲਈ ਅਧਿਕਾਰਤ ਕੀਤਾ ਗਿਆ ਹੈ। ਇਸ ਦੌਰਾਨ, ਫਿਰੋਜ਼ਪੁਰ, ਗੁਰਦਾਸਪੁਰ, ਪਠਾਨਕੋਟ ਅਤੇ ਮੋਗਾ ਦੇ ਅਧਿਕਾਰੀਆਂ ਨੇ ਅਡਵਾਇਜ਼ਰੀਆਂ ਜਾਰੀ ਕੀਤੀਆਂ ਹਨ ਤੇ ਲੋਕਾਂ ਨੂੰ ਸਵੈਇੱਛਤ ਢੰਗ ਨਾਲ ਘਰਾਂ ਦੀਆਂ ਲਾਈਟਾਂ ਬੰਦ ਕਰਨ ਅਤੇ ਐਤਵਾਰ ਸ਼ਾਮ ਨੂੰ ਲੋੜ ਪੈਣ 'ਤੇ ਬਾਹਰ ਜਾਣ ਦੀ ਅਪੀਲ ਕੀਤੀ ਹੈ। ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਸੋਮਵਾਰ ਨੂੰ ਕਾਲਜ ਅਤੇ ਯੂਨੀਵਰਸਿਟੀਆਂ ਬੰਦ ਰਹਿਣਗੀਆਂ।
ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗਬੰਦੀ ਲਈ ਸਮਝੌਤਾ ਹੋਣ ਤੋਂ ਬਾਅਦ ਪੰਜਾਬ ਖਾਸ ਕਰਕੇ ਇਸ ਦੇ ਸਰਹੱਦੀ ਖੇਤਰਾਂ ਵਿੱਚ ਅੱਜ ਸ਼ਾਂਤੀ ਬਣੀ ਰਹੀ। ਪੀਟੀਆਈ