ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਤੋਂ ਹਰਜਿੰਦਰ ਕੌਰ ਨੂੰ ਉਮੀਦਵਾਰ ਐਲਾਨਿਆ

08:47 AM Apr 25, 2024 IST
ਪੰਜਾਬ ਸੋਸ਼ਲ ਅਲਾਇੰਸ ਦੇ ਚੰਡੀਗੜ੍ਹ ਤੋਂ ਉਮੀਦਵਾਰ ਦਾ ਐਲਾਨ ਕਰਦੇ ਹੋਏ ਆਗੂ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 24 ਅਪਰੈਲ
ਪੰਜਾਬ ਦੀਆਂ ਤਿੰਨ ਕ੍ਰਾਂਤੀਕਾਰੀ ਵਿਚਾਰਧਾਰਾਵਾਂ- ਸਿੱਖ ਫ਼ਲਸਫ਼ਾ, ਅੰਬੇਡਕਰਵਾਦੀ ਅਤੇ ਮਾਰਕਸਵਾਦੀ ਵਿਚਾਰਧਾਰਾ ’ਤੇ ਆਧਾਰਿਤ ਜਥੇਬੰਦੀਆਂ ਵੱਲੋਂ ਮਿਲ ਕੇ ਬਣਾਏ ਗਏ ਪੰਜਾਬ ਸੋਸ਼ਲ ਅਲਾਇੰਸ (ਪੀਐੱਸਏ) ਨੇ ਚੰਡੀਗੜ੍ਹ ਤੋਂ ਬੀਬੀ ਹਰਜਿੰਦਰ ਕੌਰ ਉਰਫ਼ ਜੰਨਤ ਕੌਰ ਨੂੰ ਗੱਠਜੋੜ ਦਾ ਸਾਂਝਾ ਉਮੀਦਵਾਰ ਐਲਾਨਿਆ ਹੈ। ਅੱਜ ਇੱਥੇ ਮੁਹਾਲੀ ਪ੍ਰੈੱਸ ਕਲੱਬ ਵਿੱਚ ਇਕ ਪੱਤਰਕਾਰ ਸੰਮੇਲਨ ਦੌਰਾਨ ਸੰਸਥਾ ਦੇ ਚੇਅਰਮੈਨ ਕੁਲਦੀਪ ਸਿੰਘ ਈਸਾਪੁਰੀ ਅਤੇ ‘ਆਪਣਾ ਸਮਾਜ’ ਪਾਰਟੀ ਦੇ ਪ੍ਰਧਾਨ ਆਈਏਐੱਸ (ਸੇਵਾਮੁਕਤ) ਡਾ. ਸਵਰਨ ਸਿੰਘ ਨੇ ਆਪਣੇ ਉਮੀਦਵਾਰ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ, ਪੰਜਾਬ ਦਾ ਹਿੱਸਾ ਹੋਣ ਕਰ ਕੇ ਉਨ੍ਹਾਂ ਨੇ ਬੀਬਾ ਹਰਜਿੰਦਰ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਕੁਲਦੀਪ ਸਿੰਘ ਈਸਾਪੁਰੀ ਨੇ ਕਿਹਾ ਕਿ ਪੰਜਾਬ ਸੋਸ਼ਲਿਸਟ ਅਲਾਇੰਸ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਆਪਣੇ ਉਮੀਦਵਾਰ ਐਲਾਨ ਚੁੱਕੀ ਹੈ।
ਆਗੂਆਂ ਨੇ ਦੱਸਿਆ ਕਿ ਅਲਾਇੰਸ ਵਿੱਚ ਬਹੁਜਨ ਮੁਕਤੀ ਪਾਰਟੀ, ਆਪਣਾ ਸਮਾਜ ਪਾਰਟੀ, ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰਐੱਸਪੀ), ਸ਼੍ਰੋਮਣੀ ਅਕਾਲੀ ਦਲ (ਫ਼ਤਹਿ), ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਭਾਰਤ ਮੁਕਤੀ ਮੋਰਚਾ ਪੰਜਾਬ, ਲੋਕ ਰਾਜ ਪਾਰਟੀ, ਰਾਸ਼ਟਰੀ ਕ੍ਰਾਂਤੀ ਪਾਰਟੀ ਅੰਬੇਡਕਰਵਾਦੀ, ਰਾਸ਼ਟਰੀ ਪਛੜਾ ਵਰਗ ਮੋਰਚਾ ਪੰਜਾਬ, 11 ਨਿਹੰਗ ਸਿੰਘ ਜਥੇਬੰਦੀਆਂ, ‘ਸੰਵਿਧਾਨ ਬਚਾਓ-ਦੇਸ਼ ਬਚਾਓ ਸੰਘਰਸ਼ ਸਮਿਤੀ’, ਰਾਸ਼ਟਰੀ ਕਿਸਾਨ ਮੋਰਚਾ ਪੰਜਾਬ ਆਦਿ ਸਮਾਜਿਕ ਤੇ ਰਾਜਸੀ ਸੰਗਠਨ ਸ਼ਾਮਲ ਹਨ। ਕੁਲਦੀਪ ਸਿੰਘ ਈਸਾਪੁਰੀ ਨੇ ਕਿਹਾ ਕਿ ਇਹ ਗੱਠਜੋੜ ਮਹੱਤਵਪੂਰਨ ਮਸਲਿਆਂ ’ਤੇ ਫ਼ੈਸਲੇ ਲਵੇਗਾ ਅਤੇ ਦੇਸ਼ ਦੇ ਲੋਕਾਂ ਨੂੰ ਬਣਦਾ ਹੱਕ ਦੇਣ ਕਈ ਜੱਦੋ-ਜਹਿਦ ਕਰੇਗਾ। ਡਾ. ਸਵਰਨ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਗਰੀਬਾਂ ਦੀ ਆਰਥਿਕ ਹਾਲਤ, ਬੇਰੁਜ਼ਗਾਰੀ, ਮਜ਼ਦੂਰਾਂ ਦਾ ਸ਼ੋਸ਼ਣ, ਸੀਰੀ ਪ੍ਰਥਾ, ਮਨਰੇਗਾ ਵਿੱਚ ਗਰੀਬਾਂ ਦੀ ਲੁੱਟ-ਖਸੁੱਟ, ਕਾਨੂੰਨ ਵਿਵਸਥਾ, ਭ੍ਰਿਸ਼ਟਾਚਾਰ, ਚੋਰ ਬਾਜ਼ਾਰੀ ਤੇ ਨਸ਼ਿਆਂ ਦੀ ਤਸਕਰੀ, ਅਫ਼ਸਰਸ਼ਾਹੀ ਦੀਆਂ ਮਨਮਾਨੀਆਂ, ਪੁਲੀਸ ਵਧੀਕੀਆਂ ਵਰਗੀਆਂ ਅਲਾਮਤਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਮੇਸ਼ਾ ਯਤਨਸ਼ੀਲ ਰਹੇਗਾ।

Advertisement

Advertisement
Advertisement