For the best experience, open
https://m.punjabitribuneonline.com
on your mobile browser.
Advertisement

ਪੰਜਾਬ ਸੋਸ਼ਲਿਸਟ ਅਲਾਇੰਸ ਵੱਲੋਂ 10 ਉਮੀਦਵਾਰਾਂ ਦਾ ਐਲਾਨ

08:30 AM Apr 11, 2024 IST
ਪੰਜਾਬ ਸੋਸ਼ਲਿਸਟ ਅਲਾਇੰਸ ਵੱਲੋਂ 10 ਉਮੀਦਵਾਰਾਂ ਦਾ ਐਲਾਨ
ਬਠਿੰਡਾ ਵਿੱਚ ਉਮੀਦਵਾਰਾਂ ਦਾ ਐਲਾਨ ਕਰਦੇ ਹੋਏ ਪੰਜਾਬ ਸੋਸ਼ਲਿਸਟ ਅਲਾਇੰਸ ਦੇ ਆਗੂ।
Advertisement

ਸ਼ਗਨ ਕਟਾਰੀਆ/ ਮਨੋਜ ਸ਼ਰਮਾ
ਬਠਿੰਡਾ, 10 ਅਪਰੈਲ
ਪੰਜਾਬ ਸੋਸ਼ਲਿਸਟ ਅਲਾਇੰਸ (ਪੀਐੱਸਏ) ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੇ 10 ਹਲਕਿਆਂ ਤੋਂ ਆਪਣੇ ਉਮੀਦਵਾਰ ਉਤਾਰਨ ਦਾ ਅੱਜ ਐਲਾਨ ਕੀਤਾ ਹੈ। ਅਲਾਇੰਸ ਦੇ ਚੇਅਰਮੈਨ ਕੁਲਦੀਪ ਸਿੰਘ ਈਸਾਪੁਰੀ ਅਤੇ ਪ੍ਰਧਾਨ ਹਰਬੰਸ ਸਿੰਘ ਮਾਂਗਟ ਨੇ ਅੱਜ ਇਥੇ ਟੀਚਰਜ਼ ਹੋਮ ’ਚ ਦੱਸਿਆ ਕਿ ਬਠਿੰਡਾ ਤੋਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਸਮਾਓ, ਫ਼ਰੀਦਕੋਟ ਤੋਂ ਬਹੁਜਨ ਮੁਕਤੀ ਪਾਰਟੀ ਦੇ ਪ੍ਰੀਤਮ ਸਿੰਘ (ਰਿਟਾਇਰਡ ਜੇਈ), ਸੰਗਰੂਰ ਲੋਕ ਸਭਾ ਹਲਕੇ ਤੋਂ ‘ਸੰਵਿਧਾਨ ਬਚਾਓ ਦੇਸ਼ ਬਚਾਓ ਸੰਘਰਸ਼ ਸਮਿਤੀ’ ਦੇ ਜਸਵੰਤ ਸਿੰਘ ਲਾਡ ਬਨਜਾਰਾ ਦਲ, ਅੰਮ੍ਰਿਤਸਰ ਤੋਂ ਬਹੁਜਨ ਮੁਕਤੀ ਪਾਰਟੀ ਦੇ ਲਛਮਣ ਸਿੰਘ, ਆਨੰਦਪੁਰ ਸਾਹਿਬ ਤੋਂ ਰੈਵੋਲੂਸ਼ਨਰੀ ਸੋਸ਼ਲਿਸਟ ਪਾਰਟੀ ਦੇ ਜਸਵੀਰ ਸਿੰਘ ਖਾਲਸਾ, ਫ਼ਤਿਹਗੜ੍ਹ ਸਾਹਿਬ ਤੋਂ ਲੋਕ ਰਾਜ ਪਾਰਟੀ ਦੇ ਬਲਕਾਰ ਸਿੰਘ ਮੰਗਲੀ, ਗੁਰਦਾਸਪੁਰ ਤੋਂ ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਦੇ ਡਾ. ਸ਼ੈਲੇਂਦਰ ਸਿੰਘ ਸ਼ੈਲੀ, ਫ਼ਿਰੋਜ਼ਪੁਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਫ਼ਤਿਹ) ਦੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ (ਫ਼ਤਿਹ) ਦੇ ਕਿਰਪਾਲ ਸਿੰਘ, ਜਲੰਧਰ ਤੋ ਸ਼੍ਰੋਮਣੀ ਅਕਾਲੀ ਦਲ (ਫ਼ਤਿਹ) ਦੇ ਹਰਚੰਦ ਸਿੰਘ ਖ਼ਾਲਸਾ ਉਮੀਦਵਾਰ ਹੋਣਗੇ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਜਲਦ ਕੀਤਾ ਜਾਵੇਗਾ। ਇੱਥੇ ਟੀਚਰਜ਼ ਹੋਮ ਵਿੱਚ ਕਰਵਾਈ ਕਨਵੈਨਸ਼ਨ ਡਾ. ਭੀਮ ਰਾਓ ਅੰਬੇਡਕਰ ਦੇ 133ਵੇਂ ਜਨਮ ਦਿਨ ਨੂੰ ਸਮਰਪਿਤ ਸੀ। ਇਸ ਅਲਾਇੰਸ ਵਿੱਚ ਬਹੁਜਨ ਮੁਕਤੀ ਪਾਰਟੀ, ਰੈਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰਐੱਸਪੀ), ਅਕਾਲੀ ਦਲ ਫ਼ਤਹਿ, ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਭਾਰਤ ਮੁਕਤੀ ਮੋਰਚਾ ਪੰਜਾਬ, ਲੋਕ ਰਾਜ ਪਾਰਟੀ, ਰਾਸ਼ਟਰੀ ਕ੍ਰਾਂਤੀ ਪਾਰਟੀ ਅੰਬੇਦਕਰਵਾਦੀ, ਬਹੁਜਨ ਮੁਕਤੀ ਪਾਰਟੀ ਚੰਡੀਗੜ੍ਹ ਆਦਿ ਸਮਾਜਿਕ ਤੇ ਸਿਆਸੀ ਜਥੇਬੰਦੀਆਂ ਸ਼ਾਮਲ ਹਨ।

Advertisement

Advertisement
Author Image

joginder kumar

View all posts

Advertisement
Advertisement
×