Punjab special Assembly session ਪੰਜਾਬ ਕੋਲ ਇੱਕ ਵੀ ਬੂੰਦ ਫਾਲਤੂ ਪਾਣੀ ਨਹੀਂ: ਬਾਜਵਾ
ਆਤਿਸ਼ ਗੁਪਤਾ
ਚੰਡੀਗੜ੍ਹ, 5 ਮਈ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਕੋਲ ਇੱਕ ਵੀ ਬੂੰਦ ਫਾਲਤੂ ਪਾਣੀ ਨਹੀਂ ਹੈ ਉਹ ਕਿਸੇ ਨੂੰ ਵੀ ਸੂਬੇ ਦਾ ਪਾਣੀ ਨਹੀਂ ਦੇਣ ਦੇਣਗੇ।
ਇਸ ਗੱਲ ਦਾ ਪ੍ਰਗਟਾਵਾ ਸ੍ਰੀ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪਾਣੀਆਂ ਦੀ ਲੜਾਈ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਪਹਿਲਾਂ ਹੀ ਵਰਤ ਚੁੱਕਾ ਹੈ ਹੁਣ ਉਸ ਨੂੰ ਹੋਰ ਵਾਧੂ ਪਾਣੀ ਨਹੀਂ ਦਿੱਤਾ ਜਾਵੇਗਾ।
ਪੰਜਾਬ ਦੇ ਪਾਣੀਆਂ ਨੂੰ ਸਾਫ ਕਰਨ ਲਈ ਲੜਾਈ ਸ਼ੁਰੂ ਕਰਨ ਦੀ ਲੋੜ: ਸੰਦੀਪ ਜਾਖੜ
ਵਿਧਾਨ ਸਭਾ ਹਲਕਾ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਪਾਣੀਆਂ ਦੇ ਮੁੱਦੇ ’ਤੇ ਇੱਕ ਮੱਤ ਹੋ ਚੁੱਕੀਆਂ ਹਨ। ਇਹ ਵਧੇਰੇ ਚੰਗੀ ਗੱਲ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਧੇਰੇ ਬਲਾਕਾਂ ਵਿੱਚ ਹਲੇ ਗੰਧਲਾ ਪਾਣੀ ਆ ਰਿਹਾ ਹੈ। ਇਸ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਵਿਧਾਇਕਾਂ ਨੂੰ ਇਕੱਠੇ ਹੋ ਕੇ ਪੰਜਾਬ ਦੇ ਪਾਣੀਆਂ ਨੂੰ ਸਾਫ ਕਰਨ ਦੀ ਲੜਾਈ ਸ਼ੁਰੂ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਦੀ ਸ਼ੁਰੂਆਤ ਬੁੱਢੇ ਨਾਲੇ ਤੋਂ ਕੀਤੀ ਜਾਣੀ ਚਾਹੀਦੀ ਹੈ।