For the best experience, open
https://m.punjabitribuneonline.com
on your mobile browser.
Advertisement

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ‘ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ’ ਲਾਂਚ

07:56 AM Oct 07, 2024 IST
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ‘ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ’ ਲਾਂਚ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਕਤੂਬਰ
ਪੰਜਾਬ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪੰਚਾਇਤੀ ਚੋਣਾਂ-2024 ਦੌਰਾਨ ਚੋਣ ਅਧਿਕਾਰੀਆਂ ਤੇ ਲੋਕਾਂ ਦੀ ਸਹੂਲਤ ਲਈ ‘ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ’ (ਐਲਬੀਪੀਏਐਮਐਸ) ਆਨਲਾਈਨ ਐਪਲੀਕੇਸ਼ਨ ਅੱਜ ਲਾਂਚ ਕੀਤੀ। ਸ੍ਰੀ ਚੌਧਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਪੰਚਾਇਤੀ ਤੇ ਨਗਰ ਨਿਗਮ ਚੋਣਾਂ ਦੇ ਸੰਦਰਭ ਵਿੱਚ ਚੋਣ ਪ੍ਰਕਿਰਿਆ ਦੇ ਆਧੁਨਿਕੀਕਰਨ ਲਈ ਇਹ ਪਹਿਲਕਦਮੀ ਕੀਤੀ ਗਈ ਹੈ। ਇਸ ਨਾਲ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਚੋਣ ਕਮਿਸ਼ਨਰ ਨੇ ਕਿਹਾ ਕਿ ਇਹ ਪ੍ਰਣਾਲੀ ਇਸ ਸਾਲ 15 ਅਕਤੂਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤ ਚੋਣਾਂ ਵਿੱਚ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਗਾਮੀ ਨਗਰ ਨਿਗਮ ਅਤੇ ਜ਼ਿਲ੍ਹਾ ਪਰਿਸ਼ਦ, ਬਲਾਕ ਸਮਿਤੀ ਚੋਣਾਂ ਵਿੱਚ ਵੀ ਇਸ ਆਨਲਾਈਨ ਐਪਲੀਕੇਸ਼ਨ ਦੀ ਵਰਤੋਂ ਕੀਤੀ ਜਾਵੇਗੀ। ਇਹ ਐਪਲੀਕੇਸ਼ਨ ਸਾਰੇ ਜ਼ਿਲ੍ਹਿਆਂ ਲਈ ਵੋਟਰ ਸੂਚੀਆਂ ਦੀ ਆਨਲਾਈਨ ਉਪਲਬਧਤਾ ਨੂੰ ਯਕੀਨੀ ਬਣਾਏਗੀ, ਜਿਸ ਨਾਲ ਲੋਕਾਂ ਲਈ ਆਪਣੀ ਵੋਟ ਦੇ ਵੇਰਵਿਆਂ ਨੂੰ ਦੇਖਣਾ ਹੋਰ ਵੀ ਆਸਾਨ ਹੋ ਜਾਵੇਗਾ। ਇਸ ਦੇ ਨਾਲ ਹੀ ਵੋਟਰ ਕਿਸੇ ਵੀ ਪੰਚਾਇਤ ਜਾਂ ਨਗਰ ਨਿਗਮ ਚੋਣਾਂ ਲੜ ਰਹੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਤੇ ਸਵੈ-ਘੋਸ਼ਣਾ ਪੱਤਰ ਬਾਰੇ ਜਾਣਕਾਰੀ ਆਸਾਨੀ ਨਾਲ ਹਾਸਲ ਕਰ ਸਕਣਗੇ। ਇਸ ਤੋਂ ਇਲਾਵਾ ਚੋਣ ਪ੍ਰਕਿਰਿਆ ਦੀ ਮੁਕੰਮਲ ਜਾਣਕਾਰੀ ਐਪਲੀਕੇਸ਼ਨ ਰਾਹੀਂ ਹਰ ਕਿਸੇ ਨੂੰ ਉਪਲਬਧ ਹੋ ਸਕੇਗੀ।

Advertisement

Advertisement
Advertisement
Author Image

Advertisement