ਪੰਜਾਬ: ਮਾਲਗੱਡੀਆਂ ਦੀ ਟੱਕਰ ਵਿੱਚ ਦੋ ਲੋਕੋ ਪਾਇਲਟ ਜ਼ਖ਼ਮੀ
12:16 PM Jun 02, 2024 IST
Advertisement
ਫ਼ਤਹਿਗੜ੍ਹ ਸਾਹਿਬ, 2 ਜੂਨ
ਪੰਜਾਬ ਦੇ ਸਰਹਿੰਦ ਰੇਲਵੇ ਸਟੇਸ਼ਨ ’ਤੇ ਅੱਜ ਤੜਕੇ ਇਕ ਖੜ੍ਹੀ ਮਾਲਗੱਡੀ ਵਿੱਚ ਇਕ ਹੋਰ ਮਾਲਗੱਡੀ ਦੇ ਟਕਰਾਉਣ ਕਾਰਨ ਦੋ ਲੋਕੋ ਪਾਇਲਟ (ਟਰੇਨ ਚਾਲਕ) ਜ਼ਖ਼ਮੀ ਹੋ ਗਏ। ਗੌਰਮਿੰਟ ਰੇਲਵੇ ਪੁਲੀਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਟੱਕਰ ਕਾਰਨ ਇਕ ਮਾਲਗੱਡੀ ਦਾ ਇੰਜਣ ਦੂਜੀ ਪਟੜੀ ’ਤੇ ਚਲਾ ਗਿਆ ਅਤੇ ਇਕ ਯਾਤਰੀ ਰੇਲਗੱਡੀ ਨਾਲ ਟਕਰਾ ਗਿਆ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਲੋਕੋ ਪਾਇਲਟ ਵਿਕਾਸ ਕੁਮਾਰ ਅਤੇ ਹਿਮਾਂਸ਼ੂ ਕੁਮਾਰ ਜ਼ਖ਼ਮੀ ਹੋ ਗਏ। ਫ਼ਤਹਿਗੜ੍ਹ ਸਾਹਿਬ ਵਿੱਚ ਸਰਕਾਰੀ ਹਸਪਤਾਲ ਦੇ ਇਕ ਡਾਕਟਰ ਨੇ ਦੱਸਿਆ ਕਿ ਵਿਕਾਸ ਕੁਮਾਰ ਦੇ ਸਿਰ ਅਤੇ ਹਿਮਾਂਸ਼ੂ ਕੁਮਾਰ ਦੀ ਪਿੱਠ ’ਤੇ ਸੱਟ ਲੱਗੀ ਹੈ ਅਤੇ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। -ਪੀਟੀਆਈ
Advertisement
Advertisement