ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਵਰਸਿਟੀ ਦੀ ਅਕਾਦਮਿਕ ਤੇ ਖੇਡ ਖੇਤਰਾਂ ’ਚ ਵੱਖਰੀ ਪਛਾਣ: ਮੁਰਮੂ

04:56 AM Mar 13, 2025 IST
featuredImage featuredImage
ਓਲੰਪਿਕ ਵਿੱਚ ਦੋ ਤਗ਼ਮੇ ਜੇਤੂ ਨਿਸ਼ਾਨੇਬਾਜ਼ ਮਨੂ ਭਾਕਰ ਦਾ ਖੇਡ ਰਤਨ ਐਵਰਾਡ ਨਾਲ ਸਨਮਾਨ ਕਰਦੇ ਹੋਏ ਰਾਸ਼ਟਰਪਤੀ ਦਰੋਪਦੀ ਮੁਰਮੂ। ਨਾਲ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੀ ਹਨ। -ਫੋਟੋ: ਰਵੀ ਕੁਮਾਰ

ਕੁਲਦੀਪ ਸਿੰਘ

Advertisement

ਚੰਡੀਗੜ੍ਹ, 12 ਮਾਰਚ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਇੱਥੇ ਪੰਜਾਬ ਯੂਨੀਵਰਸਿਟੀ ਦੀ 72ਵੀਂ ਕਾਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਦੌਰਾਨ ਰਾਸ਼ਟਰਪਤੀ ਨੇ ਕਿਹਾ ਕਿ 140 ਸਾਲਾਂ ਵਿੱਚ ਪੰਜਾਬ ਯੂਨੀਵਰਸਿਟੀ ਉੱਚ ਸਿੱਖਿਆ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਿਤ ਹੋਈ ਹੈ। ਇਸ ਯੂਨੀਵਰਸਿਟੀ ਨੇ ਅਕਾਦਮਿਕ, ਖੇਡਾਂ, ਖੋਜ ਅਤੇ ਸੱਭਿਆਚਾਰਕ ਖੇਤਰਾਂ ’ਚ ਵੱਖਰੀ ਪਛਾਣ ਬਣਾਈ ਹੈ। ਯੂਨੀਵਰਸਿਟੀ ਵੱਲੋਂ 17 ਵਾਰ ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ ਜਿੱਤਣਾ ਇਸ ’ਵਰਸਿਟੀ ਦੇ ਅਥਲੀਟਾਂ ਦੇ ਸਮਰਪਣ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਮਾਣ ਹੈ। ਇਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ 2024 ਪੈਰਿਸ ਓਲੰਪਿਕ ਵਿੱਚ ਤਗ਼ਮੇ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ।

Advertisement

ਉਨ੍ਹਾਂ ਅਕਾਦਮਿਕ-ਉਦਯੋਗ ਸਬੰਧ ਨੂੰ ਉਤਸ਼ਾਹਿਤ ਕਰਨ ਲਈ ਵੀ ਪੰਜਾਬ ਯੂਨੀਵਰਸਿਟੀ ਦੀ ਸ਼ਲਾਘਾ ਕੀਤੀ। ਰਾਸ਼ਟਰਪਤੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਦੀ ਗੱਲ ਹੈ ਕਿ ਉਨ੍ਹਾਂ ਨੂੰ ਇਸ ਵੱਕਾਰੀ ਯੂਨੀਵਰਸਿਟੀ ਵਿੱਚ ਪੜ੍ਹਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਚੁਣੌਤੀਪੂਰਨ ਹੋਵੇਗਾ ਅਤੇ ਮੁਕਾਬਲੇ ਦੀ ਭਾਵਨਾ ਵਧਦੀ ਰਹੇਗੀ। ਇਸ ਲਈ ਹਰ ਵਿਦਿਆਰਥੀ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਕਾਰਾਤਮਕ ਮਾਨਸਿਕਤਾ ਪੈਦਾ ਕਰਨੀ ਅਹਿਮ ਹੈ। ਉਨ੍ਹਾਂ ਕਿਹਾ ਕਿ ਨਵੀਂ ਟੈਕਨਾਲੋਜੀ ਦਾ ਗਿਆਨ ਪ੍ਰਾਪਤ ਕਰਨਾ ਅਤੇ ਉਸ ਦੀ ਸਹੀ ਵਰਤੋਂ ਕਰਨ ਦੀ ਯੋਗਤਾ ਵੀ ਜ਼ਰੂਰੀ ਹੈ।

ਇਸ ਦੌਰਾਨ ਉਨ੍ਹਾਂ ਪ੍ਰਸਿੱਧ ਗਣਿਤਸ਼ਾਸਤਰੀ ਡਾ. ਆਰਜੇ ਹੰਸ-ਗਿੱਲ ਅਤੇ ਸਮਾਜ ਸੇਵਕ ਨਿਵੇਦਿਤਾ ਰਘੂਨਾਥ ਭਿੜੇ ਨੂੰ ਆਨਰੇਰੀ ਡਿਗਰੀਆਂ ਵੰਡੀਆਂ। ਡਾ. ਆਰਜੇ ਹੰਸ-ਗਿੱਲ ਨੂੰ ਡਾਕਟਰ ਆਫ ਸਾਇੰਸ (ਆਨਰਿਸ ਕੌਸਾ), ਜਦਕਿ ਨਿਵੇਦਿਤਾ ਰਘੂਨਾਥ ਨੂੰ ਡਾਕਟਰ ਆਫ ਲਿਟਰੇਚਰ (ਆਨਰਿਸ ਕੌਸਾ) ਦੀ ਉਪਾਧੀ ਮਿਲੀ। ਯੂਨੀਵਰਸਿਟੀ ਦੀਆਂ ਵੱਖ-ਵੱਖ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਵਾਈਸ ਚਾਂਸਲਰ ਪ੍ਰੋ. ਰੇਣੂ ਵਿਗ ਨੇ ਯੂਨੀਵਰਸਿਟੀ ਦੀ ਪ੍ਰਭਾਵਸ਼ਾਲੀ ਗਲੋਬਲ ਰੈਂਕਿੰਗ ਦਾ ਜ਼ਿਕਰ ਕੀਤਾ।

ਕਾਨਵੋਕੇਸ਼ਨ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਸਮੇਤ ਹੋਰ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਮਾਨਤਾ ਪ੍ਰਾਪਤ ਕਾਲਜਾਂ ਦੇ ਪ੍ਰਿੰਸੀਪਲ, ਫੈਕਲਟੀ ਮੈਂਬਰ, ਸਟਾਫ਼, ਸਾਬਕਾ ਵਿਦਿਆਰਥੀ ਅਤੇ ਵੱਡੀ ਗਿਣਤੀ ਵਿਦਿਆਰਥੀ ਮੌਜੂਦ ਸਨ।

ਮਨੂ ਭਾਕਰ ਨੂੰ ਖੇਡ ਰਤਨ ਐਵਾਰਡ ਨਾਲ ਸਨਮਾਨਿਆ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਮਾਗਮ ਦੌਰਾਨ ਵਿਗਿਆਨ, ਸਾਹਿਤ, ਉਦਯੋਗ, ਖੇਡਾਂ ਅਤੇ ਕਲਾ ਦੇ ਖੇਤਰਾਂ ਵਿੱਚ ਉੱਘੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ। ਇਸ ਦੌਰਾਨ ਮਨੂ ਭਾਕਰ ਨੂੰ ਖੇਡ ਰਤਨ, ਡਾ. ਗੁਰਤੇਜ ਸਿੰਘ ਸੰਧੂ ਨੂੰ ਵਿਗਿਆਨ ਰਤਨ, ਡਾ. ਹਰਮੋਹਿੰਦਰ ਸਿੰਘ ਬੇਦੀ ਨੂੰ ਸਾਹਿਤ ਰਤਨ, ਡਾ. ਪੁਸ਼ਿਵੰਦਰ ਜੀਤ ਸਿੰਘ ਨੂੰ ਉਦਯੋਗ ਰਤਨ ਅਤੇ ਗਾਇਕਾ ਡਾ. ਜਸਪਿੰਦਰ ਨਰੂਲਾ ਨੂੰ ਕਲਾ ਰਤਨ ਨਾਲ ਸਨਮਾਨਿਤ ਕੀਤਾ ਗਿਆ। ਓਲੰਪਿਕ ਵਿੱਚ ਦੋ ਤਗ਼ਮੇ ਜਿੱਤਣ ਵਾਲੀ ਮਨੂ ਭਾਕਰ ਦਾ ਉਨ੍ਹਾਂ ਵਿਸ਼ੇਸ਼ ਸਨਮਾਨ ਕੀਤਾ।

Advertisement