ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਯੂਨੀਵਰਸਿਟੀ ਵੱਲੋਂ ਖੋਜਾਰਥੀਆਂ ਲਈ ਪੋਰਟਲ ਸ਼ੁਰੂ

08:39 AM Sep 24, 2024 IST

ਚੰਡੀਗੜ੍ਹ:

Advertisement

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ’ਵਰਸਿਟੀ ਦੇ ਖੋਜਕਾਰਾਂ ਅਤੇ ਸੁਪਰਵਾਈਜ਼ਰਾਂ ਲਈ ਪੀ.ਯੂ. ਸ਼ੋਧ-ਚੱਕਰ ਪੋਰਟਲ ਸ਼ੁਰੂ ਕੀਤਾ ਗਿਆ ਹੈ ਜਿਸ ਦਾ ਉਦਘਾਟਨ ਅੱਜ ਵਾਈਸ ਚਾਂਸਲਰ ਪ੍ਰੋ. ਰੇਣੂ ਵਿੱਗ ਵੱਲੋਂ ਕੀਤਾ ਗਿਆ। ਪ੍ਰੋ. ਰੇਣੂ ਵਿੱਗ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਇਹ ਪੋਰਟਲ ਯੂਨੀਵਰਸਿਟੀ ਦੇ ਖੋਜਕਰਤਾਵਾਂ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਨੇ ਇਸ ਦੀ ਵੱਧ ਤੋਂ ਵੱਧ ਵਰਤੋਂ ਲਈ ਖੋਜ ਵਿਦਵਾਨਾਂ ਅਤੇ ਸੁਪਰਵਾਈਜ਼ਰਾਂ ਲਈ ਜਾਗਰੂਕਤਾ ਵਰਕਸ਼ਾਪਾਂ ਦਾ ਆਯੋਜਨ ਕਰਨ ਦਾ ਸੁਝਾਅ ਦਿੱਤਾ ਅਤੇ ਕਿਹਾ ਕਿ ਇੱਕ ਪਾਸੇ ਇਹ ਵਧੇਰੇ ਪਾਰਦਰਸ਼ਤਾ ਲਿਆਵੇਗਾ, ਜਦਕਿ ਦੂਜੇ ਪਾਸੇ ਇਸ ਪੋਰਟਲ ਰਾਹੀਂ ਤਿਆਰ ਅਤੇ ਇਕੱਤਰ ਕੀਤਾ ਗਿਆ ਡਾਟਾ ਐੱਨ.ਏ.ਏ.ਸੀ. (ਨੈਕ) ਸਮੇਤ ਹੋਰ ਰੈਂਕਿੰਗ ਅਤੇ ਫੰਡਿੰਗ ਏਜੰਸੀਆਂ ਨੂੰ ਜਾਣਕਾਰੀ ਜਮ੍ਹਾਂ ਕਰਾਉਣ ਲਈ ਵੀ ਉਪਯੋਗੀ ਹੋਵੇਗਾ। -ਪੱਤਰ ਪ੍ਰੇਰਕ

Advertisement
Advertisement