For the best experience, open
https://m.punjabitribuneonline.com
on your mobile browser.
Advertisement

ਪੰਜਾਬ ’ਵਰਸਿਟੀ ਬਚਾਓ ਮੋਰਚਾ: ਕਾਂਗਰਸੀ ਤੇ ਅਕਾਲੀ ਸੰਘਰਸ਼ ਵਿੱਚ ਕੁੱਦੇ

08:05 AM Nov 08, 2024 IST
ਪੰਜਾਬ ’ਵਰਸਿਟੀ ਬਚਾਓ ਮੋਰਚਾ  ਕਾਂਗਰਸੀ ਤੇ ਅਕਾਲੀ ਸੰਘਰਸ਼ ਵਿੱਚ ਕੁੱਦੇ
ਪੰਜਾਬ ਯੂਨੀਵਰਸਿਟੀ ਵਿੱਚ ਵੀਸੀ ਦਫ਼ਤਰ ਅੱਗੇ ਧਰਨੇ ਵਿੱਚ ਸ਼ਾਮਲ ਕਾਂਗਰਸੀ ਅਤੇ ਅਕਾਲੀ ਆਗੂ।
Advertisement

ਕੁਲਦੀਪ ਸਿੰਘ
ਚੰਡੀਗੜ੍ਹ, 7 ਨਵੰਬਰ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਾਈਸ ਚਾਂਸਲਰ ਦਫ਼ਤਰ ਅੱਗੇ ਪੀਯੂ ਸੈਨੇਟ ਬਚਾਓ ਮੋਰਚੇ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਬੀਤੇ ਦਿਨੀਂ ‘ਆਪ’ ਆਗੂਆਂ ਦੀ ਸ਼ਮੂਲੀਅਤ ਤੋਂ ਬਾਅਦ ਅੱਜ ਉਸ ਵੇਲੇ ਹੋਰ ਜੋਸ਼ ਭਰ ਗਿਆ, ਜਦੋਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਧਰਨੇ ’ਚ ਸ਼ਾਮਲ ਹੁੰਦਿਆਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕਜੁੱਟ ਹੋਣ ਦਾ ਐਲਾਨ ਕਰ ਦਿੱਤਾ। ਧਰਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਮੁਖੀ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ, ਸਾਬਕਾ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ, ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਯੂਥ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ, ਪੱਤਰਕਾਰ ਹਮੀਰ ਸਿੰਘ ਅਤੇ ਦੀਪਕ ਸ਼ਰਮਾ ਚਨਾਰਥਲ ਨੇ ਸ਼ਿਰਕਤ ਕੀਤੀ।
ਇਸ ਤੋਂ ਪਹਿਲਾਂ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਇਸ ਮਸਲੇ ’ਤੇ ਅੱਗੇ ਹੋ ਕੇ ਲੜਾਈ ਲੜਨ ਲਈ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਪੂਰਨ ਹਮਾਇਤ ਦਾ ਭਰੋਸਾ ਦਿੱਤਾ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ’ਤੇ ਕੇਂਦਰ ਨੂੰ ਕਾਬਜ਼ ਨਹੀਂ ਹੋਣ ਦਿੱਤਾ ਜਾਵੇਗਾ। ਡਾ. ਪਿਆਰੇ ਲਾਲ ਗਰਗ ਨੇ ਸੈਨੇਟ ਦੀ ਲੜਾਈ ਲੜਨ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਧਰਨੇ ਵਿੱਚ ਪ੍ਰੋ. ਜਗਵੰਤ ਸਿੰਘ, ਸੈਨੇਟਰਾਂ ਵਿੱਚ ਪ੍ਰੋ. ਇੰਦਰਪਾਲ ਸਿੰਘ ਸਿੱਧੂ, ਪ੍ਰੋ. ਜਗਤਾਰ ਸਿੰਘ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਸਰਬਜੀਤ ਸਿੰਘ ਝਿੰਜਰ ਅਤੇ ਸੰਦੀਪ ਸਿੰਘ ਸੀਕਰੀ ਆਦਿ ਹਾਜ਼ਰ ਸਨ।

Advertisement

ਚੀਮਾ ਨੇ ਸੈਨੇਟ ਦੇ ਖਾਤਮੇ ਲਈ ‘ਆਪ’ ਨੂੰ ਜ਼ਿੰਮੇਵਾਰ ਠਹਿਰਾਇਆ

ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਦੇ ਖ਼ਾਤਮੇ ਲਈ ‘ਆਪ ਸਰਕਾਰ ਨੂੰ ਦੋਸ਼ੀ ਠਹਿਰਾਇਆ ਅਤੇ ਕਿਹਾ ਕਿ 2022 ਵਿੱਚ ਰਾਜਸਥਾਨ ’ਚ ਕੇਂਦਰੀ ਗ੍ਰਹਿ ਮੰਤਰੀ ਦੀ ਹਾਜ਼ਰੀ ਵਿੱਚ ਇੱਕ ਜ਼ੋਨਲ ਮੀਟਿੰਗ ਵਿੱਚ ਇਸ ਦੇ ਖ਼ਾਤਮੇ ਦੀ ਨੀਂਹ ਰੱਖੀ ਗਈ ਸੀ ਜਿਸ ਮੀਟਿੰਗ ਵਿੱਚ ਮੌਜੂਦਾ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਅਤੇ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੌਜੂਦਾ ਪੰਜਾਬ ਸਰਕਾਰ ਤੋਂ ਸਵਾਲ ਪੁੱਛਿਆ ਕਿ ‘ਕੀ ਸਰਕਾਰ ਨੇ ਰਾਜਸਥਾਨ ਦੀ ਜ਼ੋਨਲ ਮੀਟਿੰਗ ਵਿੱਚ ਪੰਜਾਬ ਯੂਨੀਵਰਸਿਟੀ ਬਾਰੇ ਕੋਈ ਸਹਿਮਤੀ ਦਿੱਤੀ ਸੀ ਜਾਂ ਨਹੀਂ।

Advertisement

Advertisement
Author Image

sukhwinder singh

View all posts

Advertisement