ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਵਿਧਾਨ ਸਭਾ ਸਪੀਕਰ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

07:06 AM Jul 25, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਜੁਲਾਈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੰਭੂ ਬਾਰਡਰ ’ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲੀਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਬਹਾਦਰੀ ਪੁਰਸਕਾਰਾਂ ਦੀ ਸਿਫ਼ਾਰਸ਼ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿੱਚ ਕਿਸਾਨੀ ਮੰਗਾਂ ਦੀ ਹਮਾਇਤ ਕੀਤੀ। ਉਨ੍ਹਾਂ ਹਰਿਆਣਾ ਦੇ ਡੀਜੀਪੀ ਵੱਲੋਂ ਸ਼ੰਭੂ ਬਾਰਡਰ ’ਤੇ ਕਿਸਾਨਾਂ ਦੇ ਮਾਰਚ ਨੂੰ ਰੋਕਣ ’ਚ ਸ਼ਾਮਲ ਛੇ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬਹਾਦਰੀ ਪੁਰਸਕਾਰ ਦੇਣ ਦੀ ਸਿਫ਼ਾਰਸ਼ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਸੰਧਵਾਂ ਨੇ ਕਿਹਾ ਕਿ ਉਹ ਪੁਲੀਸ ਫੋਰਸ ਦੀ ਬਹਾਦਰੀ ਤੇ ਸਮਰਪਣ ਦਾ ਦਿਲੋਂ ਸਤਿਕਾਰ ਕਰਦੇ ਹਨ, ਇਸ ਲਈ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਅਧਿਕਾਰੀਆਂ ਦਾ ਮਾਣ-ਸਨਮਾਨ ਕਰਨਾ ਬਣਦਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਸ਼ੰਭੂ ਵਿੱਚ ਪੰਜਾਬ-ਹਰਿਆਣਾ ਸਰਹੱਦ ’ਤੇ ਬਣੇ ਹਾਲਾਤ ਨੂੰ ਧਿਆਨ ਵਿੱਚ ਰੱਖਿਆ ਜਾਵੇ। ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਹਰਿਆਣਾ ਸਰਕਾਰ ਦੇ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਲੋਕਤੰਤਰ, ਨਿਆਂ ਅਤੇ ਮਨੁੱਖੀ ਸਿਧਾਂਤਾਂ ਨੂੰ ਬਰਕਰਾਰ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਵੱਲੋਂ ਪਾਏ ਜਾਂਦੇ ਯੋਗਦਾਨ ਲਈ ਉਹ ਮਾਣ-ਸਨਮਾਨ ਦੇ ਹੱਕਦਾਰ ਹਨ, ਇਸ ਲਈ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਨਾ ਕੀਤੀ ਜਾਵੇ।

Advertisement

Advertisement
Advertisement