For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਤੇ ‘ਆਪ’ ਦੇ ਕਾਰਜਕਾਲ ’ਚ ਬਰਬਾਦ ਹੋਇਆ ਪੰਜਾਬ: ਹਰਸਿਮਰਤ

07:57 AM May 04, 2024 IST
ਕਾਂਗਰਸ ਤੇ ‘ਆਪ’ ਦੇ ਕਾਰਜਕਾਲ ’ਚ ਬਰਬਾਦ ਹੋਇਆ ਪੰਜਾਬ  ਹਰਸਿਮਰਤ
ਬੋਹਾ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਦੀ ਹੋਈ ਹਰਸਿਮਰਤ ਕੌਰ ਬਾਦਲ।
Advertisement

ਪੱਤਰ ਪ੍ਰੇਰਕ
ਬੋਹਾ, 3 ਮਈ
ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕੇ ਬਠਿੰਡਾ ਤੋਂ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਇੱਥੇ ਗਾਦੜ ਪੱਤੀ ਵਿਖੇ ਚੋਣ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਦੀਆਂ ਤੋਂ ਆਉਣ ਵਾਲੀਆ ਪਾਰਟੀਆਂ ਤੋਂ ਪੰਜਾਬ ਦੇ ਭਲੇ ਦੀ ਆਸ ਨਹੀਂ ਰੱਖੀ ਜਾ ਸਕਦੀ। ਉਨ੍ਹਾਂ ਕਿਹਾ ਕਿ ਝੂਠਾ ਤੇ ਗੁਮਰਾਹਕੁਨ ਪ੍ਰਚਾਰ ਕਰਕੇ ਕਾਂਗਰਸ ਤੇ ਆਮ ਆਦਮੀ ਪਾਰਟੀ ਵਾਰੋ-ਵਾਰੀ ਸੱਤਾ ਵਿੱਚ ਤਾਂ ਆ ਗਈਆਂ ਪਰ ਇਨ੍ਹਾਂ ਦੋਵਾਂ ਪਾਰਟੀਆਂ ਨੇ ਸਾਢੇ ਸੱਤ ਸਾਲ ਵਿੱਚ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਦੇ ਵੱਡੇ ਮਗਰਮੱਛਾਂ ਨੂੰ ਫੜਨ ਦੇ ਦਾਅਵੇ ਕਰਕੇ ਸੱਤਾ ਵਿਚ ਆਏ ਸਨ ਅੱਜ ਖੁਦ ਵੱਡੇ ਮਗਰਮੱਛ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਪੰਜਾਬ ਨੂੰ ਅਰਵਿੰਦ ਕੇਜਰੀਵਾਲ ਦੀ ਸਰਕਾਰ ਕੋਲ ਗਹਿਣੇ ਰੱਖ ਦਿੱਤਾ ਹੈ। ਉਨ੍ਹਾਂ ਚੁਣੌਤੀ ਦਿੱਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਘੱਟੇ ਲਈ ਬਿਨਾਂ ਸਕਿਊਰਟੀ ਤੋਂ ਲੋਕਾਂ ਵਿਚ ਆ ਕੇ ਵਿਖਾਉਣ। ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ, ਹਲਕਾ ਇੰਚਾਰਜ਼ ਡਾ. ਨਿਸ਼ਾਨ ਸਿੰਘ, ਕੋਰ ਕਮੇਟੀ ਮੈਂਬਰ ਬੱਲਮ ਸਿੰਘ ਕਲੀਪੁਰ, ਨਗਰ ਪੰਚਾਇਤ ਬੋਹਾ ਦੇ ਸਾਬਕਾ ਪ੍ਰਧਾਨ ਜੋਗਾ ਸਿੰਘ ਉਪਲ, ਹਰਮੇਲ ਸਿੰਘ ਕਲੀਪੁਰ, ਗੁਰਦੀਪ ਸਿੰਘ ਟੋਡਰਪੁਰ, ਮਿੱਠੂ ਸਿੰਘ ਖਾਲਸਾ, ਮਹਿੰਦਰ ਸਿੰਘ ਸੈਦੇਵਾਲਾ, ਸੁਖਵਿੰਦਰ ਕੌਰ ਸੁੱਖੀ, ਗੁਰਦੀਪ ਸਿੰਘ ਵਿਰਕ ਆਦਿ ਨੇ ਵੀ ਸੰਬੋਧਨ ਕੀਤਾ।
ਬੁਢਲਾਡਾ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪਿੰਡ ਅੱਕਾਂਵਾਲੀ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗੱਠਜੋੜ ’ਤੇ ਤਨਜ ਕਸਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਵਾਸੀਆਂ ਨੂੰ ਮੂਰਖ ਬਣਾ ਰਹੀਆਂ ਹਨ ਜਦੋਂਕਿ ਇਹ ਪਾਰਟੀਆਂ ਪੂਰੇ ਭਾਰਤ ਵਿੱਚ ਇੱਕ ਗਠਜੋੜ ਤਹਿਤ ਚੋਣ ਮੈਦਾਨ ਵਿੱਚ ਉਤਰੀਆਂ ਹੋਈਆਂ ਹਨ ਅਤੇ ਪੰਜਾਬ ਵਿੱਚ ਵੱਖਰੋ ਵੱਖਰਾ ਹੋਣ ਦਾ ਰਾਗ ਅਲਾਪ ਰਹੀਆਂ ਹਨ। ਇਸ ਮੌਕੇ ਡਾ. ਨਿਸ਼ਾਨ ਸਿੰਘ, ਠੇਕੇਦਾਰ ਗੁਰਪਾਲ ਸਿੰਘ, ਬੱਲਮ ਸਿੰਘ ਕਲੀਪੁਰ, ਗੁਰਪ੍ਰੀਤ ਸਿੰਘ ਲਾਪਰਾ, ਹਰਮੇਲ ਸਿੰਘ ਕਲੀਪੁਰ, ਸਾਬਕਾ ਸਰਪੰਚ ਦਰਸ਼ਨ ਸਿੰਘ ਰੱਲੀ ਆਦਿ ਹਾਜ਼ਰ ਸਨ।

Advertisement

‘ਕਾਂਗਰਸ ਤੇ ‘ਆਪ’ ਵੱਖਰਾ ਹੋਣ ਦਾ ਖੇਡ ਰਹੀਆਂ ਨੇ ਨਾਟਕ’

ਮਾਨਸਾ (ਪੱਤਰ ਪ੍ਰੇਰਕ): ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਚੌਥੀ ਵਾਰ ਪਾਰਲੀਮੈਂਟ ਦੀ ਪੌੜੀ ਚੜ੍ਹਨ ਲਈ ਚੋਣ ਮੈਦਾਨ ਵਿੱਚ ਉਤਰੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ‘ਆਪ’ ਅਤੇ ਕਾਂਗਰਸ ਦੇ ਗੱਠਜੋੜ ’ਤੇ ਤਨਜ ਕਸਦਿਆਂ ਕਿ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਵਾਸੀਆਂ ਨੂੰ ਮੂਰਖ ਬਣਾ ਰਹੀਆਂ ਹਨ, ਜਦੋਂ ਕਿ ਇਹ ਪਾਰਟੀਆਂ ਪੂਰੇ ਭਾਰਤ ਵਿੱਚ ਇੱਕ ਗੱਠਜੋੜ ਤਹਿਤ ਚੋਣ ਮੈਦਾਨ ਵਿੱਚ ਉਤਰੀਆਂ ਹੋਈਆਂ ਹਨ ਅਤੇ ਪੰਜਾਬ ਵਿੱਚ ਵੱਖਰੋ-ਵੱਖਰਾ ਹੋਣ ਦਾ ਰਾਗ ਅਲਾਪ ਰਹੀਆਂ ਹਨ, ਜਿਨ੍ਹਾਂ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਵਿੱਚ ਕਿਸਾਨਾਂ ਲਈ ਅਨੇਕਾਂ ਭਲਾਈ ਸਕੀਮਾਂ ਚਲਾਈਆਂ ਗਈਆਂ, ਜਿੰਨ੍ਹਾਂ ਵਿੱਚ ਮੁਫ਼ਤ ਬਿਜਲੀ ਕੁਨੈਕਸ਼ਨ ਵੰਡੇ ਗਏ ਅਤੇ ਸਿੰਚਾਈ ਦੇ ਸਾਧਨ ਪੈਦਾ ਕੀਤਾ ਗਏ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਅੰਨਦਾਤੇ ਨਾਲ ਜਿਹੜਾ ਰਵੱਈਆ ਅਪਣਾਇਆ ਗਿਆ ਹੈ, ਉਸ ਤੋਂ ਭਾਜਪਾ ਨਾਲ ਕਦੇ ਵੀ ਪਾਰਟੀ ਦਾ ਸਮਝੌਤਾ ਨਹੀਂ ਹੋਵੇਗਾ। ਉਹ ਅੱਜ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਲੋਕਾਂ ਦੇ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਡਾ. ਨਿਸ਼ਾਨ ਸਿੰਘ, ਗੁਰਮੇਲ ਸਿੰਘ ਫਫੜੇ, ਬੱਲਮ ਸਿੰਘ ਕਲੀਪੁਰ, ਗੁਰਪਾਲ ਸਿੰਘ ਠੇਕੇਦਾਰ, ਗੁਰਪ੍ਰੀਤ ਸਿੰਘ, ਹਰਮੇਲ ਸਿੰਘ ਕਲੀਪੁਰ, ਗੁਰਦੀਪ ਸਿੰਘ ਟੋਡਰਪੁਰ, ਅਮਰਜੀਤ ਸਿੰਘ ਕੁਲਾਣਾ, ਜਗਸੀਰ ਅੱਕਾਂਵਾਲੀ, ਦਰਸ਼ਨ ਸਿੰਘ, ਸੁਖਪਾਲ ਸਿੰਘ ਦਲੇਲਵਾਲਾ, ਦਵਿੰਦਰ ਸਿੰਘ ਚੱਕ ਅਲੀਸ਼ੇਰ, ਸੁਖਵਿੰਦਰ ਕੌਰ ਸੁੱਖੀ, ਚਰਨਜੀਤ ਕੌਰ ਭਾਦੜਾ, ਗੁਰਦੀਪ ਸਿੰਘ ਬੋਹਾ ਨੇ ਵੀ ਸੰਬੋਧਨ ਕੀਤਾ।

Author Image

sukhwinder singh

View all posts

Advertisement
Advertisement
×