ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਕੂੜਾ ਮੁਕਤ ਪਾਇਲਟ ਪ੍ਰਾਜੈਕਟ ਖੰਨਾ ਤੋਂ ਸ਼ੁਰੂ

07:59 AM Jan 07, 2025 IST
ਕੂੜਾ ਮੁਕਤ ਕਰਨ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕਰਦੇ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ।

ਜੋਗਿੰਦਰ ਸਿੰਘ ਓਬਰਾਏ
ਖੰਨਾ, 6 ਜਨਵਰੀ
ਪੰਜਾਬ ਨੂੰ ਕੂੜਾ ਮੁਕਤ ਕਰਨ ਦਾ ਪਾਇਲਟ ਪ੍ਰਾਜੈਕਟ ਖੰਨਾ ਤੋਂ ਅੱਜ ਸ਼ੁਰੂ ਹੋ ਗਿਆ ਹੈ, ਜਿਸ ਤਹਿਤ ਘਰ-ਘਰ ਤੋਂ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕੀਤਾ ਜਾਵੇਗਾ। ਇਥੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਅਤੇ ਸੈਗਰੀਗੇਸ਼ਨ ਪਲਾਂਟ ਦਾ ਉਦਘਾਟਨ ਕਰਦਿਆਂ ਦੱਸਿਆ ਕਿ ਇਸ ਪ੍ਰਾਜੈਕਟ ’ਤੇ ਚਾਰ ਕਰੋੜ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਗਈ ਹੈ।
ਇਸ ਪ੍ਰਾਜੈਕਟ ਦੀ ਕਾਮਯਾਬੀ ਉਪਰੰਤ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿਚ ਵੀ ਸ਼ੁਰੂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰਾਜੈਕਟ ਖੰਨਾ ਤੋਂ ਸ਼ੁਰੂ ਕਰਕੇ ਹੁਣ ਤੋਂ ਸ਼ਹਿਰ ਦੇ ਹਰ ਵਾਰਡ ਵਿਚੋਂ ਗਿੱਲਾ ਤੇ ਸੁੱਕਾ ਕੂੜਾ ਵੱਖ ਵੱਖ ਕਰ ਕੇ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਸ਼ਹਿਰ ਦੀ ਕਿਸੇ ਵੀ ਹੋਰ ਥਾਂ ’ਤੇ ਕੂੜਾ ਨਹੀਂ ਸੁੱਟਿਆ ਜਾਵੇਗਾ ਜਿਸ ਨਾਲ ਸ਼ਹਿਰ ਦੀ ਦਿੱਖ ਸੁੰਦਰ ਹੋਵੇਗੀ। ਇਸ ਪ੍ਰਾਜੈਕਟ ਅਧੀਨ ਸ਼ਹਿਰ ਦੇ ਸਾਰੇ ਰਿਹਾਇਸ਼ੀ, ਵਪਾਰਕ ਅਤੇ ਰੇਹੜੀ ਫੜ੍ਹੀ ਵਾਲਿਆਂ ਨੂੰ ਇਕ ਯੂਜ਼ਰ ਨੰਬਰ ਜਾਰੀ ਕਰਕੇ ਐਪ ਨਾਲ ਜੋੜਿਆ ਜਾਵੇਗਾ ਜਿਸ ਤਹਿਤ ਕੂੜਾ ਇਕੱਠਾ ਕਰਨ ਦਾ ਬਹੁਤ ਹੀ ਘੱਟ ਬਿੱਲ ਹਰ ਵਰਤੋਂਕਾਰ ਨੂੰ ਮੈਸੇਸ ਰਾਹੀਂ ਭੇਜਿਆ ਜਾਵੇਗਾ ਅਤੇ ਲੋਕ ਇਸ ਨੂੰ ਆਨਲਾਈਨ ਜਾਂ ਆਫ਼ਲਾਈਨ ਦੋਵੇਂ ਤਰੀਕਿਆਂ ਨਾਲ ਅਦਾ ਕਰ ਸਕਦੇ ਹਨ। ਇਸ ਤੋਂ ਇਲਾਵਾ ਇਸ ਸਬੰਧੀ ਇਕ ਸ਼ਿਕਾਇਤ ਸੈੱਲ ਵੀ ਬਣਾਇਆ ਗਿਆ ਹੈ ਜਿਸ ’ਤੇ ਸ਼ਿਕਾਇਤ ਸਬੰਧੀ ਸਿਰਫ਼ 60 ਮਿੰਟ ਵਿਚ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਕੂੜਾ ਚੁੱਕਣ ਵਾਲੇ ਵਾਹਨਾਂ ਦੀ ਜੀਪੀਐਸ ਟ੍ਰੈਕਿੰਗ ਹੋਵੇਗੀ ਤਾਂ ਕਿ ਪਤਾ ਲੱਗ ਸਕੇ ਕਿ ਕਿਹੜੇ ਵਾਰਡ ਵਿਚੋਂ ਕੂੜਾ ਚੁੱਕਿਆ ਜਾ ਰਿਹਾ ਹੈ। ਸ੍ਰੀ ਸੌਂਦ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਸ਼ਹਿਰ ਨੂੰ ਸਾਫ ਸੁਥਰਾ ਅਤੇ ਸੋਹਣਾ ਬਣਾਉਣਾ ਹੈ, ਇਸ ਲਈ ਇਸ ਪ੍ਰਾਜੈਕਟ ਉਪਰੰਤ ਬਾਕੀ ਸੂਬੇ ਵੀ ਸੇਧ ਲੈਣਗੇ। ਇਸ ਪ੍ਰਾਜੈਕਟ ਰਾਹੀਂ ਕੂੜੇ ਨੂੰ ਵੱਖ ਕਰ ਕੇ ਤੋਂ ਬਾਅਦ ਵਿਚ ਗਿੱਲੇ ਕੂੜੇ ਤੋਂ ਖਾਦ ਅਤੇ ਪਲਾਸਟਿਕ ਦੀ ਰਹਿੰਦ ਖੂੰਹਦ ਤੋਂ ਬਿਜਲੀ ਬਣਾਈ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਪ੍ਰਾਜੈਕਟ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਤਾਂ ਕਿ ਪੰਜਾਬ ਨੂੰ ਕੂੜਾ ਮੁਕਤ ਕਰਕੇ ‘ਰੰਗਲਾ ਪੰਜਾਬ’ ਬਣਾਉਣ ਵੱਲ ਸਾਰਥਿਕ ਕਦਮ ਵਧਾਇਆ ਜਾ ਸਕੇ।

Advertisement

Advertisement