ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਦੇ ਸੱਤਾ ਸੰਭਾਲਣ ਮਗਰੋਂ ਪੰਜਾਬ ਦੀਵਾਲੀਆ ਹੋਇਆ: ਸੁਖਬੀਰ

08:03 AM May 23, 2024 IST
ਅਬੋਹਰ ਵਿੱਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਬਾਦਲ।

ਸੁੰਦਰ ਨਾਥ ਆਰੀਆ
ਅਬੋਹਰ, 22 ਮਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਮਗਰੋਂ ਸੂਬਾ ਦੀਵਾਲੀਆ ਹੋ ਚੁੱਕਾ ਹੈ ਕਿਉਂਕਿ ਹੁਣ ਹਰੇਕ ਘਰ ਵਿੱਚ ਨਸ਼ੇ ਵਿਕ ਰਹੇ ਹਨ। ਸਾਬਕਾ ਉਪ ਮੁੱਖ ਮੰਤਰੀ ਅਬੋਹਰ ਦੇ ਹਕੀਕਤ ਰਾਏ ਚੌਕ ਵਿੱਚ ਅਕਾਲੀ ਦਲ ਦੇ ਫ਼ਿਰੋਜ਼ਪੁਰ ਤੋਂ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਦੇ ਚੋਣ ਪ੍ਰਚਾਰ ਲਈ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ‘ਆਪ’ ਦੇ ਵਿਧਾਇਕ ਖੁਦ ਨਸ਼ਾ ਤਸਕਰਾਂ ਤੋਂ ਪੈਸੇ ਲੈਂਦੇ ਹਨ ਅਤੇ ਉਨ੍ਹਾਂ ਨੇ ਪੁਲੀਸ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਖਿਲਾਫ਼ ਕੋਈ ਕਾਰਵਾਈ ਨਾ ਕਰਨ ਦੀ ਖੁੱਲ੍ਹ ਵੀ ਦਿੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਗੁੰਡਾਗਰਦੀ ਐਨੀ ਵਧ ਗਈ ਹੈ ਕਿ ਖੁੱਲ੍ਹੇਆਮ ਲੁੱਟ-ਖੋਹਾਂ, ਚੋਰੀਆਂ ਅਤੇ ਕਤਲ ਹੋ ਰਹੇ ਹਨ।= ਨਹਿਰੀ ਪਾਣੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬਾਕੀ ਸਾਰੀਆਂ ਸਰਕਾਰਾਂ ਨੇ ਪੰਜਾਬ ਦਾ ਪਾਣੀ ਲੁੱਟ ਕੇ ਹਰਿਆਣਾ ਤੇ ਰਾਜਸਥਾਨ ਨੂੰ ਦਿੱਤਾ ਹੈ ਪਰ ਉਨ੍ਹਾਂ ਦੀ ਸਰਕਾਰ ਬਣਨ ਮਗਰੋਂ ਪਾਣੀ ਦੀ ਇੱਕ ਬੂੰਦ ਵੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤੀ ਜਾਵੇਗੀ ਕਿਉਂਕਿ ਪੰਜਾਬ ਇਨ੍ਹਾਂ ਪਾਣੀਆਂ ’ਤੇ ਪੂਰਾ ਅਧਿਕਾਰ ਰੱਖਦਾ ਹੈ।

Advertisement

ਮਲੋਟ ਵਿੱਚ ਰੋਡ ਸ਼ੋਅ ਕੀਤਾ

ਮਲੋਟ (ਲਖਵਿੰਦਰ ਸਿੰਘ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਹਲਕੇ ਤੋਂ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਦੇ ਹੱਕ ਵਿੱਚ ਅੱਜ ਰੋਡ ਸ਼ੋਅ ਕੀਤਾ। ਇਸ ਦੌਰਾਨ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਮਲੋਟ ਹਮੇਸ਼ਾ ਉਨ੍ਹਾਂ ਦੇ ਪਰਿਵਾਰ ਦਾ ਤਰਜੀਹੀ ਹਲਕਾ ਰਿਹਾ ਹੈ। ਉਨ੍ਹਾਂ ਦੀ ਮਾਤਾ ਬੀਬੀ ਸੁਰਿੰਦਰ ਕੌਰ ਵੀ ਇਸ ਹਲਕੇ ਦੇ ਲੋਕਾਂ ਨਾਲ ਬਹੁਤ ਸਨੇਹ ਰੱਖਦੇ ਸਨ। ਇਸ ਮੌਕੇ ਨਰਦੇਵ ਸਿੰਘ ਬੌਬੀ ਮਾਨ ਤੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਵੀ ਸੰਬੋਧਨ ਕੀਤਾ।

Advertisement
Advertisement
Advertisement