ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੈਰ-ਕਾਨੂੰਨੀ ਪਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ: ਕੁਲਦੀਪ ਧਾਲੀਵਾਲ

05:44 PM Jul 25, 2024 IST
ਕੇਰਲਾ ਦੌਰੇ ਦੌਰਾਨ ਅਧਿਕਾਰੀਆਂ ਨਾਲ ਕੁਲਦੀਪ ਧਾਲੀਵਾਲ।

 

Advertisement

ਰਾਜਨ ਮਾਨ
ਰਮਦਾਸ, 25 ਜੁਲਾਈ
ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ। ਇਹ ਐਲਾਨ ਉਨ੍ਹਾਂ ਨੇ ਆਪਣੇ ਕੇਰਲਾ ਦੌਰੇ ਦੌਰਾਨ ਕੀਤਾ, ਜਿੱਥੇ ਉਨ੍ਹਾਂ ਵੱਲੋਂ ਨੋਰਕਾ (ਨਾਨ-ਰੈਜ਼ੀਡੈਂਟ ਕੇਰਲਾਈਟਸ ਅਫੇਅਰਜ਼) ਵਿਭਾਗ ਦੀਆਂ ਸਫਲ ਪਹਿਲਕਦਮੀਆਂ ਦਾ ਅਧਿਐਨ ਕੀਤਾ ਗਿਆ। ਧਾਲੀਵਾਲ ਨੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਅਤੇ ਮਜ਼ਦੂਰਾਂ ਦੇ ਸੁਰੱਖਿਅਤ ਅਤੇ ਕਾਨੂੰਨੀ ਪਰਵਾਸ ਨੂੰ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਨਾਗਰਿਕਾਂ ਨੂੰ ਗੈਰ-ਕਾਨੂੰਨੀ ਪ੍ਰਵਾਸ ਤੋਂ ਬਚਾਉਣ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਹੀ ਰਣਨੀਤੀਆਂ ਅਪਣਾਏਗਾ।

Advertisement
Advertisement
Advertisement