ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਚੋਣਾਂ ਵਿੱਚ ਪੈਣਗੀਆਂ ਪੰਜਾਬ ਦੀਆਂ ਬਾਤਾਂ

07:21 AM Jan 10, 2025 IST

ਆਤਿਸ਼ ਗੁਪਤਾ
ਚੰਡੀਗੜ੍ਹ, 9 ਜਨਵਰੀ
ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਣ ਦੇ ਨਾਲ ਹੀ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਲਈ ਤਿਆਰੀਆਂ ਖਿੱਚ ਲਈਆਂ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਸਿਆਸਤ ਭਖ ਗਈ ਹੈ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਦਿੱਲੀ ਵਿੱਚ ਡੇਰੇ ਲਾਉਣ ਦੀ ਤਿਆਰੀ ਖਿੱਚ ਲਈ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ 250 ਤੋਂ ਵੱਧ ਆਗੂਆਂ ਦੀਆਂ ਡਿਊਟੀਆਂ ਵੀ ਲੱਗ ਗਈਆਂ ਹਨ, ਜਿਨ੍ਹਾਂ ਵੱਲੋਂ ਜਲਦੀ ਹੀ ਦਿੱਲੀ ਵਿੱਚ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ ਜਾਵੇਗਾ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਦਿੱਲੀ ਪਹੁੰਚ ਗਏ ਹਨ, ਜਿਨ੍ਹਾਂ ਨੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੇ ਨਾਲ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ।
‘ਆਪ’ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਕੈਬਨਿਟ ਮੰਤਰੀਆਂ ਦੀਆਂ ਹਲਕਾ ਵਾਈਜ਼ ਅਤੇ ਵਿਧਾਇਕਾਂ, ਚੇਅਰਮੈਨਾਂ ਤੇ ਹੋਰਨਾਂ ਪ੍ਰਮੁੱਖ ਆਗੂਆਂ ਦੀਆਂ ਵਾਰਡ ਪੱਧਰ ’ਤੇ ਡਿਊਟੀਆਂ ਲਗਾਈ ਗਈਆਂ ਹਨ। ਜਾਣਕਾਰੀ ਅਨੁਸਾਰ ਪੰਜਾਬ ਦੇ ਕਈ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਤਾਂ ਦਿੱਲੀ ਪਹੁੰਚ ਵੀ ਗਏ ਹਨ, ਜਿਨ੍ਹਾਂ ਵੱਲੋਂ ਪਾਰਟੀ ਲਈ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਬਾਕੀ ਰਹਿੰਦੇ ਕੈਬਨਿਟ ਮੰਤਰੀ, ਵਿਧਾਇਕ ਤੇ ਹੋਰ ਆਗੂ ਪੰਜਾਬ ਵਿੱਚ ਨਗਰ ਨਿਗਮਾਂ ਦੇ ਮੇਅਰ, ਨਗਰ ਕੌਂਸਲਾਂ ਤੇ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ ਕਰਵਾਉਣ ਉਪਰੰਤ ਦਿੱਲੀ ਪਹੁੰਚਣਗੇ।
ਜਾਣਕਾਰੀ ਅਨੁਸਾਰ ‘ਆਪ’ ਵੱਲੋਂ ਪਹਿਲਾਂ ਦਿੱਲੀ ਮਾਡਲ ਨੂੰ ਪੰਜਾਬ ਵਿੱਚ ਪੇਸ਼ ਕੀਤਾ ਗਿਆ ਸੀ, ਪਰ ਹੁਣ ਪੰਜਾਬ ਮਾਡਲ ਨੂੰ ਦਿੱਲੀ ਵਿੱਚ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ‘ਆਪ’ ਵੱਲੋਂ ਪੰਜਾਬ ਵਿੱਚ ਪੌਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, 48 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ, ਨਿੱਜੀ ਖੇਤਰ ਦੇ ਤਾਪ ਬਿਜਲੀ ਘਰ ਨੂੰ ਖਰੀਦਣ ਸਣੇ ਸਿੱਖਿਆ ਖੇਤਰ ਵਿੱਚ ਮਿਸਾਲੀ ਕੰਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਇਨ੍ਹਾਂ ਸਾਰੇ ਹੀ ਕੰਮਾਂ ਨੂੰ ‘ਆਪ’ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰਿਆ ਜਾਵੇਗਾ।

Advertisement

ਕਾਂਗਰਸ ਤੇ ਭਾਜਪਾ ਆਗੂ ਵੀ ਜਾਣਗੇ ਦਿੱਲੀ

ਦਿੱਲੀ ਵਿਧਾਨ ਸਭਾ ਚੋਣਾਂ ਸਬੰਧੀ ਪ੍ਰਚਾਰ ਲਈ ‘ਆਪ’ ਦੇ ਨਾਲ-ਨਾਲ ਪੰਜਾਬ ਕਾਂਗਰਸ ਤੇ ਪੰਜਾਬ ਭਾਜਪਾ ਦੇ ਆਗੂ ਵੀ ਦਿੱਲੀ ਵਿੱਚ ਪ੍ਰਚਾਰ ਕਰਨਗੇ। ਇਸ ਲਈ ਦੋਵਾਂ ਪਾਰਟੀਆਂ ਵੱਲੋਂ ਅੰਦਰੂਨੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਕਾਂਗਰਸ ਤੇ ਭਾਜਪਾ ਵੱਲੋਂ ਪੰਜਾਬ ਵਿੱਚ ‘ਆਪ’ ਸਰਕਾਰ ਦੀਆਂ ਨਾਕਾਮੀਆਂ ਨੂੰ ਦਿੱਲੀ ਦੇ ਲੋਕਾਂ ਅੱਗੇ ਰੱਖਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Advertisement
Advertisement