ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਨੂੰ ਬਣਾਇਆ ਜਾਵੇਗਾ ਫੂਡ ਪ੍ਰੋਸੈਸਿੰਗ ਦਾ ਹੱਬ: ਬਿੱਟੂ

07:35 AM Jul 16, 2024 IST
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 15 ਜੁਲਾਈ
ਫੂਡ ਪ੍ਰੋਸੈਸਿੰਗ ਅਤੇ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਲਈ ਫੂਡ ਪ੍ਰੋਸੈਸਿੰਗ ਇੱਕ ਸਭ ਤੋਂ ਅਹਿਮ ਰਾਹ ਹੈ। ਇਸ ਕਰ ਕੇ ਹੀ ਪੰਜਾਬ ਨੂੰ ਹੁਣ ਫੂਡ ਪ੍ਰੋਸੈਸਿੰਗ ਇੰਡਸਟਰੀ ਦਾ ਹੱਬ ਬਣਾਇਆ ਜਾਵੇਗਾ। ਉਹ ਅੱਜ ਇਥੇ ਪੀਐੱਚਡੀ ਚੈਂਬਰ ਤੇ ਫੂਡ ਪ੍ਰੋਸੈਸਿੰਗ ਮੰਤਰਾਲੇ ਵੱਲੋਂ ਰੱਖੇ ਗਏ ਸਮਾਗਮ ਵਿੱਚ ਹਿੱਸਾ ਲੈਣ ਪੁੱਜੇ ਸਨ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪੱਧਰ ’ਤੇ ਜ਼ਰੂਰਤਾਂ ਦੇ ਹਿਸਾਬ ਨਾਲ ਸਰਵੇ ਕਰਵਾਉਣਗੇ, ਫਿਰ ਜੋ ਰਿਪੋਰਟ ਆਵੇਗੀ ਉਸ ਮੁਤਾਬਕ ਜ਼ਿਲ੍ਹੇ ਵਿੱਚ ਫੂਡ ਪ੍ਰੋਸੈਸਿੰਗ ਯੂਨਿਟਾਂ ਨੂੰ ਲਗਾਇਆ ਜਾਏਗਾ ਤਾਂ ਕਿ ਕਿਸਾਨ ਇਸਦਾ ਲਾਹਾ ਲੈਣ ਸਕਣ।
ਇਸ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲਾ ਸਤੰਬਰ ਮਹੀਨੇ ਵਿੱਚ ਨਵੀਂ ਦਿੱਲੀ ’ਚ ਇੱਕ ਮੈਗਾ ਫੂਡ ਈਵੈਂਟ ਕਰਵਾਉਣ ਜਾ ਰਿਹਾ ਹੈ, ਜਿਸ ਵਿੱਚ 19 ਤੋਂ ਵੱਧ ਦੇਸ਼ ਹਿੱਸਾ ਲੈਣਗੇ। 19 ਤੋਂ 22 ਸਤੰਬਰ ਤੱਕ ਇਹ ਸਮਾਗਮ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਹੋਵੇਗਾ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਹਿੱਸਾ ਲੈਣਗੇ।
ਅੱਜ ਦੀ ਮੀਟਿੰਗ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਫੂਡ ਪ੍ਰੈਸੋਸਿੰਗ ਇੰਡਸਟਰੀ ਦੇ ਨਾਲ ਜੁੜੇ ਹੋਏ ਲੋਕ ਪੁੱਜੇ, ਜਿਨ੍ਹਾਂ ਨੇ ਸਿੱਧੇ ਤੌਰ ’ਤੇ ਮੰਤਰੀ ਤੇ ਮੰਤਰਾਲੇ ਦੇ ਡਾਇਰੈਕਟਰ ਦੇ ਨਾਲ ਗੱਲਬਾਤ ਕੀਤੀ। ਉਨ੍ਹਾਂ ਵਾਅਦਾ ਕੀਤਾ ਕਿ ਪੰਜਾਬ ਦੇ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਉਨ੍ਹਾਂ ਦਾ ਕੰਮ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਭੋਜਨ ਦੀ ਬਰਬਾਦੀ ਕਾਰਨ ਹੋਣ ਵਾਲੇ ਨੁਕਸਾਨ ਬਹੁਤ ਜ਼ਿਆਦਾ ਹਨ ਅਤੇ ਪ੍ਰੋਸੈਸਿੰਗ ਹੀ ਖੁਰਾਕ ਸੁਰੱਖਿਆ ਅਤੇ ਖੁਸ਼ਹਾਲੀ ਵੱਲ ਅੱਗੇ ਵਧਣ ਦਾ ਇੱਕੋ ਇੱਕ ਰਾਹ ਹੈ। ਲੋੜ ਇਸ ਗੱਲ ਦੀ ਹੈ ਕਿ ਫੂਡ ਪ੍ਰੋਸੈਸਿੰਗ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਲੋਕਾਂ ਨੂੰ ਆਪਣੇ ਉਤਪਾਦਾਂ ’ਤੇ ਜ਼ਿਆਦਾ ਰਿਟਰਨ ਮਿਲੇ ਅਤੇ ਉਤਪਾਦਾਂ ਦੀ ਸੈਲਫ ਲਾਈਫ ਵੀ ਵਧੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਫੂਡ ਪ੍ਰੋਸੈਸਿੰਗ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲੈ ਕੇ ਜਾਣ ਤਾਂ ਜੋ ਹਰ ਘਰ ਤੱਕ ਪਹੁੰਚ ਕੀਤੀ ਜਾ ਸਕੇ। ਇਸ ਦੌਰਾਨ ਪੀਐੱਚਡੀ ਚੈਂਬਰ ਤੋਂ ਆਰਐੱਸ ਸਚਦੇਵਾ ਨੇ ਮੰਤਰੀ ਬਿੱਟੂ ਨੂੰ ਅਪੀਲ ਕੀਤੀ ਕਿ ਮਾਲਵਾ, ਦੋਆਬਾ ਅਤੇ ਮਾਝਾ ਵਰਗੇ ਖੇਤਰਾਂ ਵਿੱਚ ਕਨੈਕਟੀਵਿਟੀ ਅਤੇ ਕੋਲਡ ਸਟੋਰੇਜ ਦੀਆਂ ਸਮੱਸਿਆਵਾਂ ਵੱਲ ਧਿਆਨ ਦਿੱਤਾ ਜਾਵੇ। ਲੁਧਿਆਣਾ ਤੋਂ ਸਨਅਤਕਾਰ ਉਪਕਾਰ ਸਿੰਘ ਆਹੂਜਾ ਨੇ ਕੇਂਦਰੀ ਮੰਤਰੀ ਨੂੰ ਭਾਰਤ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਛੋਟੇ ਉਦਯੋਗਾਂ ਨੂੰ ਜੋੜਨ ਵਿੱਚ ਮਦਦ ਕਰਨ ਲਈ ਬੇਨਤੀ ਕੀਤੀ।

Advertisement

Advertisement